9“ਪਰ ਜ਼ੈਤੂਨ ਦੇ ਦਰਖ਼ਤ ਨੇ ਜਵਾਬ ਦਿੱਤਾ, ‘ਕੀ ਮੈਂ ਦਰਖ਼ਤਾਂ ਉੱਤੇ ਰਾਜ ਕਰਨ ਲਈ ਆਪਣਾ ਤੇਲ ਦੇਣ ਛੱਡ ਦੇਵਾਂ, ਜਿਸ ਨਾਲ ਪਰਮੇਸ਼ਵਰ ਅਤੇ ਮਨੁੱਖ ਦੋਵੇਂ ਸਤਿਕਾਰੇ ਜਾਂਦੇ ਹਨ?’
10“ਇਸ ਤੋਂ ਬਾਅਦ ਦਰਖ਼ਤਾਂ ਨੇ ਹੰਜੀਰ ਦੇ ਦਰਖ਼ਤ ਨੂੰ ਕਿਹਾ, ‘ਆ ਅਤੇ ਸਾਡਾ ਰਾਜਾ ਬਣ।’
11“ਪਰ ਹੰਜੀਰ ਦੇ ਦਰਖ਼ਤ ਨੇ ਜਵਾਬ ਦਿੱਤਾ, ‘ਕੀ ਮੈਂ ਦਰਖ਼ਤਾਂ ਉੱਤੇ ਰਾਜ ਕਰਨ ਲਈ ਆਪਣੇ ਚੰਗੇ ਅਤੇ ਮਿੱਠੇ ਫਲ ਨੂੰ ਛੱਡ ਦੇਵਾਂ?’
12“ਤਦ ਦਰਖ਼ਤਾਂ ਨੇ ਅੰਗੂਰ ਦੀ ਵੇਲ ਨੂੰ ਕਿਹਾ, ‘ਆ ਅਤੇ ਸਾਡਾ ਰਾਜਾ ਬਣ।’
13“ਪਰ ਅੰਗੂਰ ਦੀ ਵੇਲ ਨੇ ਜਵਾਬ ਦਿੱਤਾ, ‘ਕੀ ਮੈਂ ਦਰਖ਼ਤਾਂ ਉੱਤੇ ਰਾਜ ਕਰਨ ਲਈ ਆਪਣੀ ਦਾਖ ਛੱਡ ਦੇਵਾਂ ਜੋ ਪਰਮੇਸ਼ਵਰ ਅਤੇ ਮਨੁੱਖਾਂ ਦੋਵਾਂ ਨੂੰ ਖੁਸ਼ ਕਰਦੀ ਹੈ?’