ਨਿਆਈਂ 9

ਪਰ ਅੱਜ ਤੁਸੀਂ ਮੇਰੇ ਪਿਤਾ ਦੇ ਪਰਿਵਾਰ ਦੇ ਵਿਰੁੱਧ ਬਗਾਵਤ ਕਰ ਦਿੱਤੀ ਹੈ। ਤੁਸੀਂ ਉਸ ਦੇ ਸੱਤਰ ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮੇਲੇਕ ਨੂੰ ਸ਼ੇਕੇਮ ਦੇ ਲੋਕਾਂ ਦਾ ਰਾਜਾ ਬਣਾ ਦਿੱਤਾ ਕਿਉਂਕਿ ਉਹ ਤੁਹਾਡੇ ਰਿਸ਼ਤੇਦਾਰ ਹੈ।

Judges 9:18 (UKJV) And all of you are risen up against my father's house this day, and have slain his sons, threescore and ten persons, upon one stone, and have made Abimelech, the son of his maidservant, king over the men of Shechem, because he is your brother;)

16“ਕੀ ਤੁਸੀਂ ਅਬੀਮੇਲੇਕ ਨੂੰ ਰਾਜਾ ਬਣਾ ਕੇ ਇੱਜ਼ਤ ਅਤੇ ਨੇਕ ਦਾ ਕੰਮ ਕੀਤਾ ਹੈ? ਕੀ ਤੁਸੀਂ ਯਰੁੱਬਆਲ ਅਤੇ ਉਸ ਦੇ ਪਰਿਵਾਰ ਨਾਲ ਨਿਆਂ ਕੀਤਾ ਹੈ? ਕੀ ਤੁਸੀਂ ਉਸ ਨਾਲ ਅਜਿਹਾ ਵਿਵਹਾਰ ਕੀਤਾ ਹੈ ਜਿਸਦਾ ਉਹ ਹੱਕਦਾਰ ਹੈ?

17ਯਾਦ ਰੱਖੋ ਕਿ ਮੇਰਾ ਪਿਤਾ ਤੁਹਾਡੇ ਲਈ ਲੜਿਆ ਸੀ ਅਤੇ ਆਪਣੀ ਜਾਨ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਇਆ।

18ਪਰ ਅੱਜ ਤੁਸੀਂ ਮੇਰੇ ਪਿਤਾ ਦੇ ਪਰਿਵਾਰ ਦੇ ਵਿਰੁੱਧ ਬਗਾਵਤ ਕਰ ਦਿੱਤੀ ਹੈ। ਤੁਸੀਂ ਉਸ ਦੇ ਸੱਤਰ ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮੇਲੇਕ ਨੂੰ ਸ਼ੇਕੇਮ ਦੇ ਲੋਕਾਂ ਦਾ ਰਾਜਾ ਬਣਾ ਦਿੱਤਾ ਕਿਉਂਕਿ ਉਹ ਤੁਹਾਡੇ ਰਿਸ਼ਤੇਦਾਰ ਹੈ।

19ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮੇਲੇਕ ਨਾਲ ਅਨੰਦ ਰਹੋ, ਅਤੇ ਉਹ ਤੁਹਾਡੇ ਨਾਲ ਅਨੰਦ ਰਹੇ!

20ਪਰ ਜੇ ਨਹੀਂ ਤਾਂ ਅਬੀਮੇਲੇਕ ਤੋਂ ਅੱਗ ਨਿੱਕਲੇ ਅਤੇ ਸ਼ੇਕੇਮ ਦੇ ਲੋਕਾਂ ਨੂੰ ਅਤੇ ਮਿਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ੇਕੇਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋ ਅਜਿਹੀ ਅੱਗ ਨਿੱਕਲੇ ਅਤੇ ਅਬੀਮੇਲੇਕ ਨੂੰ ਭਸਮ ਕਰ ਦੇਵੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.