ਨਿਆਈਂ 9

ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮੇਲੇਕ ਨਾਲ ਅਨੰਦ ਰਹੋ, ਅਤੇ ਉਹ ਤੁਹਾਡੇ ਨਾਲ ਅਨੰਦ ਰਹੇ!

Judges 9:19 (UKJV) If all of you then have dealt truly and sincerely with Jerubbaal and with his house this day, then rejoice all of you in Abimelech, and let him also rejoice in you:

17ਯਾਦ ਰੱਖੋ ਕਿ ਮੇਰਾ ਪਿਤਾ ਤੁਹਾਡੇ ਲਈ ਲੜਿਆ ਸੀ ਅਤੇ ਆਪਣੀ ਜਾਨ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਇਆ।

18ਪਰ ਅੱਜ ਤੁਸੀਂ ਮੇਰੇ ਪਿਤਾ ਦੇ ਪਰਿਵਾਰ ਦੇ ਵਿਰੁੱਧ ਬਗਾਵਤ ਕਰ ਦਿੱਤੀ ਹੈ। ਤੁਸੀਂ ਉਸ ਦੇ ਸੱਤਰ ਪੁੱਤਰਾਂ ਨੂੰ ਇੱਕੋ ਪੱਥਰ ਉੱਤੇ ਵੱਢ ਸੁੱਟਿਆ ਅਤੇ ਉਸ ਦੀ ਦਾਸੀ ਦੇ ਪੁੱਤਰ ਅਬੀਮੇਲੇਕ ਨੂੰ ਸ਼ੇਕੇਮ ਦੇ ਲੋਕਾਂ ਦਾ ਰਾਜਾ ਬਣਾ ਦਿੱਤਾ ਕਿਉਂਕਿ ਉਹ ਤੁਹਾਡੇ ਰਿਸ਼ਤੇਦਾਰ ਹੈ।

19ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮੇਲੇਕ ਨਾਲ ਅਨੰਦ ਰਹੋ, ਅਤੇ ਉਹ ਤੁਹਾਡੇ ਨਾਲ ਅਨੰਦ ਰਹੇ!

20ਪਰ ਜੇ ਨਹੀਂ ਤਾਂ ਅਬੀਮੇਲੇਕ ਤੋਂ ਅੱਗ ਨਿੱਕਲੇ ਅਤੇ ਸ਼ੇਕੇਮ ਦੇ ਲੋਕਾਂ ਨੂੰ ਅਤੇ ਮਿਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ੇਕੇਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋ ਅਜਿਹੀ ਅੱਗ ਨਿੱਕਲੇ ਅਤੇ ਅਬੀਮੇਲੇਕ ਨੂੰ ਭਸਮ ਕਰ ਦੇਵੇ!”

21ਤਦ ਯੋਥਾਮ ਭੱਜ ਕੇ ਬਏਰ ਨੂੰ ਗਿਆ ਅਤੇ ਉਹ ਉੱਥੇ ਰਹਿਣ ਲੱਗਾ ਕਿਉਂਕਿ ਉਹ ਆਪਣੇ ਭਰਾ ਅਬੀਮੇਲੇਕ ਤੋਂ ਡਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.