ਵਿਰਲਾਪ 1

ਯਹੂਦਾਹ ਦੇ ਕਸ਼ਟ ਅਤੇ ਕਠੋਰ ਮਿਹਨਤ ਤੋਂ ਬਾਅਦ, ਉਹ ਗ਼ੁਲਾਮੀ ਵਿੱਚ ਚਲੀ ਗਈ। ਉਹ ਕੌਮਾਂ ਵਿੱਚ ਵੱਸਦੀ ਹੈ; ਉਸ ਨੂੰ ਕੋਈ ਆਰਾਮ ਕਰਨ ਦੀ ਥਾਂ ਨਹੀਂ ਮਿਲਦੀ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।

Lamentations 1:3 (UKJV) Judah is gone into captivity because of affliction, and because of great servitude: she dwells among the heathen, she finds no rest: all her persecutors overtook her between the straits.

1ਕਿਵੇਂ ਉਹ ਇਕੱਲੀ ਨਗਰੀ ਉਜਾੜ ਵਾਂਗ ਹੋ ਗਈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਕਦੇ ਉਹ ਕੌਮਾਂ ਵਿੱਚ ਮਹਾਨ ਸੀ! ਉਹ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਉਹ ਗੁਲਾਮ ਬਣ ਗਈ।

2ਉਹ ਰਾਤ ਨੂੰ ਰੋਂਦੀ ਹੈ, ਹੰਝੂ ਉਸ ਦੀਆਂ ਗੱਲ੍ਹਾਂ ਉੱਤੇ ਛਲਕਦੇ ਹਨ। ਉਸ ਦੇ ਸਾਰੇ ਪ੍ਰੇਮੀਆਂ ਵਿੱਚ ਉਸ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਹੈ। ਉਸ ਦੇ ਸਾਰੇ ਦੋਸਤਾਂ ਨੇ ਉਸ ਨੂੰ ਧੋਖਾ ਦਿੱਤਾ ਹੈ; ਉਹ ਉਸ ਦੇ ਦੁਸ਼ਮਣ ਬਣ ਗਏ ਹਨ।

3ਯਹੂਦਾਹ ਦੇ ਕਸ਼ਟ ਅਤੇ ਕਠੋਰ ਮਿਹਨਤ ਤੋਂ ਬਾਅਦ, ਉਹ ਗ਼ੁਲਾਮੀ ਵਿੱਚ ਚਲੀ ਗਈ। ਉਹ ਕੌਮਾਂ ਵਿੱਚ ਵੱਸਦੀ ਹੈ; ਉਸ ਨੂੰ ਕੋਈ ਆਰਾਮ ਕਰਨ ਦੀ ਥਾਂ ਨਹੀਂ ਮਿਲਦੀ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।

4ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂਕਿ ਕੋਈ ਵੀ ਉਸ ਦੇ ਠਹਿਰਾਏ ਹੋਏ ਤਿਉਹਾਰਾਂ ਵਿੱਚ ਨਹੀਂ ਆਉਂਦਾ। ਉਹ ਦੇ ਸਾਰੇ ਦਰਵਾਜ਼ੇ ਵਿਰਾਨ ਹਨ, ਉਹ ਦੇ ਜਾਜਕ ਹਾਉਂਕੇ ਭਰਦੇ ਹਨ, ਉਸ ਦੀਆਂ ਮੁਟਿਆਰਾਂ ਸੋਗ ਕਰਦੀਆਂ ਹਨ, ਅਤੇ ਉਹ ਬਹੁਤ ਦੁਖੀ ਹੈ।

5ਉਸਦੇ ਦੁਸ਼ਮਣ ਉਸਦੇ ਮਾਲਕ ਬਣ ਗਏ ਹਨ; ਉਸਦੇ ਦੁਸ਼ਮਣ ਸੌਖੇ ਹਨ। ਯਾਹਵੇਹ ਨੇ ਉਸ ਦੇ ਬਹੁਤ ਸਾਰੇ ਗੁਨਾਹਾਂ ਦੇ ਕਾਰਨ ਉਸ ਨੂੰ ਦੁੱਖ ਦਿੱਤਾ ਹੈ। ਉਸਦੇ ਬੱਚੇ ਗ਼ੁਲਾਮੀ ਵਿੱਚ ਚਲੇ ਗਏ ਹਨ, ਉਹ ਦੁਸ਼ਮਣ ਦੇ ਅੱਗੇ ਗ਼ੁਲਾਮ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.