ਵਿਰਲਾਪ 2

ਕਿਵੇਂ ਯਾਹਵੇਹ ਨੇ ਸੀਯੋਨ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕਿਆ ਹੈ! ਉਸ ਨੇ ਇਸਰਾਏਲ ਦੀ ਸ਼ਾਨ ਨੂੰ ਅਕਾਸ਼ ਤੋਂ ਧਰਤੀ ਉੱਤੇ ਸੁੱਟ ਦਿੱਤਾ ਹੈ। ਉਸ ਨੇ ਆਪਣੇ ਕ੍ਰੋਧ ਦੇ ਦਿਨ ਵਿੱਚ ਆਪਣੇ ਪੈਰਾਂ ਦੀ ਚੌਂਕੀ ਨੂੰ ਚੇਤੇ ਨਹੀਂ ਕੀਤਾ।

Lamentations 2:1 (UKJV) How has the LORD covered the daughter of Zion with a cloud in his anger, and cast down from heaven unto the earth the beauty of Israel, and remembered not his footstool in the day of his anger!

1ਕਿਵੇਂ ਯਾਹਵੇਹ ਨੇ ਸੀਯੋਨ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕਿਆ ਹੈ! ਉਸ ਨੇ ਇਸਰਾਏਲ ਦੀ ਸ਼ਾਨ ਨੂੰ ਅਕਾਸ਼ ਤੋਂ ਧਰਤੀ ਉੱਤੇ ਸੁੱਟ ਦਿੱਤਾ ਹੈ। ਉਸ ਨੇ ਆਪਣੇ ਕ੍ਰੋਧ ਦੇ ਦਿਨ ਵਿੱਚ ਆਪਣੇ ਪੈਰਾਂ ਦੀ ਚੌਂਕੀ ਨੂੰ ਚੇਤੇ ਨਹੀਂ ਕੀਤਾ।

2ਬਿਨਾਂ ਤਰਸ ਦੇ ਯਾਹਵੇਹ ਨੇ ਯਾਕੋਬ ਦੇ ਸਾਰੇ ਨਿਵਾਸਾਂ ਨੂੰ ਨਿਗਲ ਲਿਆ ਹੈ; ਆਪਣੇ ਕ੍ਰੋਧ ਵਿੱਚ ਉਸ ਨੇ ਯਹੂਦਾਹ ਦੀ ਧੀ ਦੇ ਗੜ੍ਹਾਂ ਨੂੰ ਢਾਹ ਦਿੱਤਾ ਹੈ। ਉਸ ਨੇ ਉਹ ਦੇ ਰਾਜ ਅਤੇ ਉਸ ਦੇ ਸਰਦਾਰਾਂ ਨੂੰ ਬੇਇੱਜ਼ਤ ਕਰਕੇ ਮਿੱਟੀ ਵਿੱਚ ਮਿਲਾ ਦਿੱਤਾ।

3ਉਸ ਨੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਇਸਰਾਏਲ ਦੇ ਹਰੇਕ ਸਿੰਗ ਨੂੰ ਵੱਢ ਸੁੱਟਿਆ ਹੈ। ਉਸ ਨੇ ਦੁਸ਼ਮਣ ਦੇ ਸਾਹਮਣੇ ਉਹਨਾਂ ਦੀ ਸਹਾਇਤਾ ਕਰਨ ਤੋਂ ਆਪਣਾ ਸੱਜਾ ਹੱਥ ਪਿੱਛੇ ਖਿੱਚ ਲਿਆ। ਉਹ ਯਾਕੋਬ ਵਿੱਚ ਬਲਦੀ ਅੱਗ ਵਾਂਗ ਭੜਕਿਆਂ ਜੋ ਉਸਦੇ ਆਲੇ-ਦੁਆਲੇ ਦੀ ਹਰ ਚੀਜ਼ ਨੂੰ ਭਸਮ ਕਰ ਦਿੰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.