ਵਿਰਲਾਪ 2

ਸੀਯੋਨ ਦੀ ਧੀ ਦੇ ਬਜ਼ੁਰਗ ਚੁੱਪ ਹੀ ਜ਼ਮੀਨ ਉੱਤੇ ਬੈਠੇ ਹਨ; ਉਹਨਾਂ ਨੇ ਆਪਣੇ ਸਿਰਾਂ ਉੱਤੇ ਮਿੱਟੀ ਛਿੜਕੀ ਹੈ ਅਤੇ ਤੱਪੜ ਪਾ ਲਿਆ ਹੈ। ਯੇਰੂਸ਼ਲੇਮ ਦੀਆਂ ਮੁਟਿਆਰਾਂ ਨੇ ਆਪਣੇ ਸਿਰ ਜ਼ਮੀਨ ਵੱਲ ਝੁਕਾ ਲਏ ਹਨ।

Lamentations 2:10 (UKJV) The elders of the daughter of Zion sit upon the ground, and keep silence: they have cast up dust upon their heads; they have girded themselves with sackcloth: the virgins of Jerusalem hang down their heads to the ground.

8ਯਾਹਵੇਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣ ਲਈ ਪੱਕਾ ਇਰਾਦਾ ਕਰ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ। ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇਕੱਠੇ ਬਰਬਾਦ ਹੋ ਗਏ।

9ਉਸਦੇ ਦਰਵਾਜ਼ੇ ਜ਼ਮੀਨ ਵਿੱਚ ਧੱਸ ਗਏ ਹਨ; ਉਹਨਾਂ ਦੀਆਂ ਪੱਟੀਆਂ ਉਸ ਨੇ ਤੋੜ ਦਿੱਤੀਆਂ ਅਤੇ ਨਸ਼ਟ ਕਰ ਦਿੱਤੀਆਂ। ਉਸ ਦੇ ਰਾਜੇ ਅਤੇ ਉਸ ਦੇ ਸਰਦਾਰ ਕੌਮਾਂ ਵਿੱਚ ਗ਼ੁਲਾਮ ਹਨ, ਜਿੱਥੇ ਕੋਈ ਬਿਵਸਥਾ ਨਹੀਂ ਹੈ, ਅਤੇ ਉਸ ਦੇ ਨਬੀਆਂ ਨੂੰ ਯਾਹਵੇਹ ਦੇ ਦਰਸ਼ਣ ਨਹੀਂ ਮਿਲਦੇ।

10ਸੀਯੋਨ ਦੀ ਧੀ ਦੇ ਬਜ਼ੁਰਗ ਚੁੱਪ ਹੀ ਜ਼ਮੀਨ ਉੱਤੇ ਬੈਠੇ ਹਨ; ਉਹਨਾਂ ਨੇ ਆਪਣੇ ਸਿਰਾਂ ਉੱਤੇ ਮਿੱਟੀ ਛਿੜਕੀ ਹੈ ਅਤੇ ਤੱਪੜ ਪਾ ਲਿਆ ਹੈ। ਯੇਰੂਸ਼ਲੇਮ ਦੀਆਂ ਮੁਟਿਆਰਾਂ ਨੇ ਆਪਣੇ ਸਿਰ ਜ਼ਮੀਨ ਵੱਲ ਝੁਕਾ ਲਏ ਹਨ।

11ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੈਂ ਅੰਦਰੋਂ ਦੁਖੀ ਹਾਂ; ਮੇਰਾ ਦਿਲ ਜ਼ਮੀਨ ਤੇ ਡੋਲ੍ਹਿਆ ਗਿਆ ਹੈ ਕਿਉਂਕਿ ਮੇਰੇ ਲੋਕ ਤਬਾਹ ਹੋ ਗਏ ਹਨ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਹੋਸ਼ ਪਏ ਹਨ।

12ਉਹ ਆਪਣੀਆਂ ਮਾਵਾਂ ਨੂੰ ਪੁੱਛਦੇ ਹਨ, “ਰੋਟੀ ਅਤੇ ਦਾਖ਼ਰਸ ਕਿੱਥੇ ਹੈ?” ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣੇ ਪ੍ਰਾਣ ਛੱਡ ਦਿੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.