ਲੇਵਿਆਂ 1

“ ‘ਜੇਕਰ ਇੱਜੜ ਵਿੱਚੋਂ ਹੋਮ ਬਲੀ ਹੈ, ਤਾਂ ਉਨ੍ਹਾਂ ਨੂੰ ਇੱਕ ਨਿਰਦੋਸ਼ ਨਰ ਜਾਨਵਰ ਚੜ੍ਹਾਉਣਾ ਚਾਹੀਦਾ ਹੈ, ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਇਸ ਨੂੰ ਚੜ੍ਹਾਉਣਾ ਚਾਹੀਦਾ ਹੈ ਤਾਂ ਜੋ ਯਾਹਵੇਹ ਇਸਨੂੰ ਸਵੀਕਾਰ ਕਰੇ।

Leviticus 1:3 (UKJV) If his offering be a burnt sacrifice of the herd, let him offer a male without blemish: he shall offer it of his own voluntary will at the door of the tabernacle of the congregation before the LORD.

1ਯਾਹਵੇਹ ਨੇ ਮੋਸ਼ੇਹ ਨੂੰ ਬੁਲਾਇਆ ਅਤੇ ਮੰਡਲੀ ਦੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ ਅਤੇ ਉਸ ਨੇ ਆਖਿਆ,

2“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਜਦੋਂ ਤੁਹਾਡੇ ਵਿੱਚੋਂ ਕੋਈ ਯਾਹਵੇਹ ਲਈ ਬਲੀ ਚੜ੍ਹਾਉਂਦਾ ਹੈ, ਤਾਂ ਆਪਣੀ ਭੇਟ ਇੱਜੜ ਜਾਂ ਵੱਗ ਵਿੱਚੋਂ ਇੱਕ ਜਾਨਵਰ ਲਿਆਵੇ।

3“ ‘ਜੇਕਰ ਇੱਜੜ ਵਿੱਚੋਂ ਹੋਮ ਬਲੀ ਹੈ, ਤਾਂ ਉਨ੍ਹਾਂ ਨੂੰ ਇੱਕ ਨਿਰਦੋਸ਼ ਨਰ ਜਾਨਵਰ ਚੜ੍ਹਾਉਣਾ ਚਾਹੀਦਾ ਹੈ, ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਇਸ ਨੂੰ ਚੜ੍ਹਾਉਣਾ ਚਾਹੀਦਾ ਹੈ ਤਾਂ ਜੋ ਯਾਹਵੇਹ ਇਸਨੂੰ ਸਵੀਕਾਰ ਕਰੇ।

4ਉਸ ਵਿਅਕਤੀ ਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਤਾਂ ਜੋ ਇਸਨੂੰ ਉਸਦੇ ਲਈ ਪ੍ਰਾਸਚਿਤ ਵਜੋਂ ਸਵੀਕਾਰ ਕੀਤਾ ਜਾਵੇਗਾ।

5ਉਹ ਯਾਹਵੇਹ ਦੇ ਅੱਗੇ ਵੱਛੇ ਦੀ ਬਲੀ ਚੜ੍ਹਾਵੇ, ਅਤੇ ਹਾਰੋਨ ਦੇ ਪੁੱਤਰ ਜੋ ਜਾਜਕ ਹਨ, ਉਸਦਾ ਖੂਨ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸਥਿਤ ਜਗਵੇਦੀ ਦੇ ਆਲੇ-ਦੁਆਲੇ ਛਿੜਕਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.