ਲੇਵਿਆਂ 10

ਅਤੇ ਇਸ ਲਈ ਤੁਸੀਂ ਇਸਰਾਏਲੀਆਂ ਨੂੰ ਉਹ ਸਾਰੇ ਫ਼ਰਮਾਨ ਸਿਖਾ ਸਕਦੇ ਹੋ ਜੋ ਯਾਹਵੇਹ ਨੇ ਉਹਨਾਂ ਨੂੰ ਮੋਸ਼ੇਹ ਰਾਹੀਂ ਦਿੱਤੇ ਹਨ।”

Leviticus 10:11 (UKJV) And that all of you may teach the children of Israel all the statutes which the LORD has spoken unto them by the hand of Moses.

9“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।

10ਤਾਂ ਜੋ ਤੁਸੀਂ ਪਵਿੱਤਰ ਅਤੇ ਆਮ ਵਿੱਚ, ਅਸ਼ੁੱਧ ਅਤੇ ਸ਼ੁੱਧ ਵਿੱਚ ਫ਼ਰਕ ਕਰ ਸਕੋ,

11ਅਤੇ ਇਸ ਲਈ ਤੁਸੀਂ ਇਸਰਾਏਲੀਆਂ ਨੂੰ ਉਹ ਸਾਰੇ ਫ਼ਰਮਾਨ ਸਿਖਾ ਸਕਦੇ ਹੋ ਜੋ ਯਾਹਵੇਹ ਨੇ ਉਹਨਾਂ ਨੂੰ ਮੋਸ਼ੇਹ ਰਾਹੀਂ ਦਿੱਤੇ ਹਨ।”

12ਮੋਸ਼ੇਹ ਨੇ ਹਾਰੋਨ ਅਤੇ ਉਸਦੇ ਬਚੇ ਹੋਏ ਪੁੱਤਰਾਂ, ਅਲਆਜ਼ਾਰ ਅਤੇ ਈਥਾਮਾਰ ਨੂੰ ਕਿਹਾ, “ਖਮੀਰ ਤੋਂ ਬਿਨਾਂ ਤਿਆਰ ਕੀਤੇ ਗਏ ਅਨਾਜ ਦੀ ਭੇਟ ਵਿੱਚੋਂ ਬਚੀ ਹੋਈ ਅਨਾਜ਼ ਦੀ ਭੇਟ ਨੂੰ ਲੈ ਕੇ ਯਾਹਵੇਹ ਨੂੰ ਭੇਟ ਕਰੋ ਅਤੇ ਇਸਨੂੰ ਜਗਵੇਦੀ ਦੇ ਕੋਲ ਖਾਓ ਕਿਉਂਕਿ ਇਹ ਅੱਤ ਪਵਿੱਤਰ ਹੈ।

13ਇਸ ਨੂੰ ਪਵਿੱਤਰ ਅਸਥਾਨ ਵਿੱਚ ਖਾਓ, ਕਿਉਂਕਿ ਇਹ ਤੁਹਾਡਾ ਅਤੇ ਤੁਹਾਡੇ ਪੁੱਤਰਾਂ ਦੁਆਰਾ ਯਾਹਵੇਹ ਨੂੰ ਭੇਟ ਕੀਤੇ ਗਏ ਭੋਜਨ ਦੀ ਭੇਟ ਦਾ ਹਿੱਸਾ ਹੈ; ਮੈਨੂੰ ਇਸ ਲਈ ਹੁਕਮ ਦਿੱਤਾ ਗਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.