ਲੇਵਿਆਂ 10

ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਨਾ ਛੱਡੋ, ਨਹੀਂ ਤਾਂ ਤੁਸੀਂ ਮਰ ਜਾਵੋਂਗੇ, ਕਿਉਂਕਿ ਯਾਹਵੇਹ ਦਾ ਮਸਹ ਕਰਨ ਵਾਲਾ ਤੇਲ ਤੁਹਾਡੇ ਉੱਤੇ ਹੈ।” ਇਸ ਲਈ ਉਹਨਾਂ ਨੇ ਉਵੇਂ ਹੀ ਕੀਤਾ ਜਿਵੇਂ ਮੋਸ਼ੇਹ ਨੇ ਕਿਹਾ ਸੀ।

Leviticus 10:7 (UKJV) And all of you shall not go out from the door of the tabernacle of the congregation, lest all of you die: for the anointing oil of the LORD is upon you. And they did according to the word of Moses.

5ਇਸ ਲਈ ਉਹ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਕੱਪੜਿਆਂ ਸਮੇਤ ਚੁੱਕਿਆ ਡੇਰੇ ਤੋਂ ਬਾਹਰ ਲੈ ਗਏ, ਜਿਵੇਂ ਮੋਸ਼ੇਹ ਨੇ ਹੁਕਮ ਦਿੱਤਾ ਸੀ।

6ਫ਼ੇਰ ਮੋਸ਼ੇਹ ਨੇ ਹਾਰੋਨ ਅਤੇ ਉਸਦੇ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਤੁਹਾਡੇ ਸਿਰ ਨੰਗੇ ਨਾ ਹੋਣ ਅਤੇ ਆਪਣੇ ਕੱਪੜੇ ਨਾ ਪਾੜੋ, ਨਹੀਂ ਤਾਂ ਤੁਸੀਂ ਮਰ ਜਾਵੋਂਗੇ ਅਤੇ ਯਾਹਵੇਹ ਸਾਰੇ ਲੋਕਾਂ ਨਾਲ ਗੁੱਸੇ ਹੋ ਜਾਵੇਗਾ। ਪਰ ਤੁਹਾਡੇ ਰਿਸ਼ਤੇਦਾਰ, ਸਾਰੇ ਇਸਰਾਏਲੀ, ਉਹਨਾਂ ਲਈ ਸੋਗ ਕਰ ਸਕਦੇ ਹਨ ਜਿਨ੍ਹਾਂ ਨੂੰ ਯਾਹਵੇਹ ਨੇ ਅੱਗ ਦੁਆਰਾ ਤਬਾਹ ਕੀਤਾ ਹੈ।

7ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਨਾ ਛੱਡੋ, ਨਹੀਂ ਤਾਂ ਤੁਸੀਂ ਮਰ ਜਾਵੋਂਗੇ, ਕਿਉਂਕਿ ਯਾਹਵੇਹ ਦਾ ਮਸਹ ਕਰਨ ਵਾਲਾ ਤੇਲ ਤੁਹਾਡੇ ਉੱਤੇ ਹੈ।” ਇਸ ਲਈ ਉਹਨਾਂ ਨੇ ਉਵੇਂ ਹੀ ਕੀਤਾ ਜਿਵੇਂ ਮੋਸ਼ੇਹ ਨੇ ਕਿਹਾ ਸੀ।

8ਤਦ ਯਾਹਵੇਹ ਨੇ ਹਾਰੋਨ ਨੂੰ ਆਖਿਆ,

9“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.