20“ ‘ਸਾਰੇ ਉੱਡਦੇ ਕੀੜੇ ਜੋ ਚਾਰ ਪੈਰਾ ਨਾਲ ਤੁਰਦੇ ਹਨ, ਤੁਹਾਡੇ ਲਈ ਅਸ਼ੁੱਧ ਮੰਨੇ ਜਾਣ।
21ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡ ਦੇ ਹਨ ਅਤੇ ਚਾਰ-ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।
22ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
23ਪਰ ਹੋਰ ਸਾਰੇ ਉੱਡਣ ਵਾਲੇ ਅਤੇ ਘਿਸਰਨ ਵਾਲੇ ਕੀੜੇ ਜਿਨ੍ਹਾਂ ਦੀਆਂ ਚਾਰ ਲੱਤਾਂ ਹਨ, ਤੁਸੀਂ ਉਹਨਾਂ ਨੂੰ ਅਸ਼ੁੱਧ ਸਮਝਣਾ।
24“ ‘ਤੁਸੀਂ ਇਨ੍ਹਾਂ ਦੁਆਰਾ ਆਪਣੇ ਆਪ ਨੂੰ ਅਸ਼ੁੱਧ ਕਰੋਗੇ, ਜੋ ਕੋਈ ਵੀ ਉਹਨਾਂ ਦੀਆਂ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।