ਲੇਵਿਆਂ 11

“ ‘ਹਰ ਜਾਨਵਰ ਜਿਸਦਾ ਖੁਰ ਪਾਟਾ ਹੋਇਆ ਨਹੀਂ ਹੈ ਜਾਂ ਉਗਾਲੀ ਨਹੀਂ ਕਰਦੇ, ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਵਿੱਚੋਂ ਕਿਸੇ ਦੀ ਲੋਥ ਨੂੰ ਛੂੰਹਦਾ ਹੈ, ਉਹ ਅਸ਼ੁੱਧ ਹੋਵੇਗਾ।

Leviticus 11:26 (UKJV) The carcasses of every beast which divides the hoof, and is not cloven footed, nor chews the cud, are unclean unto you: every one that touches them shall be unclean.

24“ ‘ਤੁਸੀਂ ਇਨ੍ਹਾਂ ਦੁਆਰਾ ਆਪਣੇ ਆਪ ਨੂੰ ਅਸ਼ੁੱਧ ਕਰੋਗੇ, ਜੋ ਕੋਈ ਵੀ ਉਹਨਾਂ ਦੀਆਂ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

25ਜੋ ਕੋਈ ਉਹਨਾਂ ਦੀ ਲੋਥ ਵਿੱਚੋਂ ਕੁਝ ਵੀ ਚੁੱਕਦਾ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇ।

26“ ‘ਹਰ ਜਾਨਵਰ ਜਿਸਦਾ ਖੁਰ ਪਾਟਾ ਹੋਇਆ ਨਹੀਂ ਹੈ ਜਾਂ ਉਗਾਲੀ ਨਹੀਂ ਕਰਦੇ, ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਵਿੱਚੋਂ ਕਿਸੇ ਦੀ ਲੋਥ ਨੂੰ ਛੂੰਹਦਾ ਹੈ, ਉਹ ਅਸ਼ੁੱਧ ਹੋਵੇਗਾ।

27ਉਹਨਾਂ ਸਾਰੇ ਜਾਨਵਰਾਂ ਵਿੱਚੋਂ ਜਿਹੜੇ ਚੌਹਾਂ ਪੈਰਾਂ ਉੱਤੇ ਚੱਲਦੇ ਹਨ, ਉਹ ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਛੂਹਦਾ ਹੈ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

28ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਚੁੱਕੇ, ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਜਾਨਵਰ ਤੁਹਾਡੇ ਲਈ ਅਸ਼ੁੱਧ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.