ਲੇਵਿਆਂ 11

ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਚੁੱਕੇ, ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਜਾਨਵਰ ਤੁਹਾਡੇ ਲਈ ਅਸ਼ੁੱਧ ਹਨ।

Leviticus 11:28 (UKJV) And he that bears the carcass of them shall wash his clothes, and be unclean until the even: they are unclean unto you.

26“ ‘ਹਰ ਜਾਨਵਰ ਜਿਸਦਾ ਖੁਰ ਪਾਟਾ ਹੋਇਆ ਨਹੀਂ ਹੈ ਜਾਂ ਉਗਾਲੀ ਨਹੀਂ ਕਰਦੇ, ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਵਿੱਚੋਂ ਕਿਸੇ ਦੀ ਲੋਥ ਨੂੰ ਛੂੰਹਦਾ ਹੈ, ਉਹ ਅਸ਼ੁੱਧ ਹੋਵੇਗਾ।

27ਉਹਨਾਂ ਸਾਰੇ ਜਾਨਵਰਾਂ ਵਿੱਚੋਂ ਜਿਹੜੇ ਚੌਹਾਂ ਪੈਰਾਂ ਉੱਤੇ ਚੱਲਦੇ ਹਨ, ਉਹ ਤੁਹਾਡੇ ਲਈ ਅਸ਼ੁੱਧ ਹਨ। ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਛੂਹਦਾ ਹੈ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

28ਜੋ ਕੋਈ ਵੀ ਉਹਨਾਂ ਦੀਆਂ ਲੋਥਾਂ ਨੂੰ ਚੁੱਕੇ, ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਜਾਨਵਰ ਤੁਹਾਡੇ ਲਈ ਅਸ਼ੁੱਧ ਹਨ।

29“ ‘ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਉਹ ਤੁਹਾਡੇ ਲਈ ਅਸ਼ੁੱਧ ਹਨ ਜਿਵੇਂ ਕਿ ਛਛੂੰਦਰ, ਚੂਹਾ, ਕਿਸੇ ਵੀ ਕਿਸਮ ਦੀ ਵੱਡੀ ਛਿਪਕਲੀ,

30ਅਤੇ ਘਰੇਲੂ ਛਿਪਕਲੀ, ਕੌੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.