ਲੇਵਿਆਂ 11

ਸਾਰੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਵੀ ਉਹਨਾਂ ਦੀ ਲੋਥ ਨੂੰ ਛੂਹਦਾ ਹੈ ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Leviticus 11:31 (UKJV) These are unclean to you among all that creep: whosoever does touch them, when they be dead, shall be unclean until the even.

29“ ‘ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਉਹ ਤੁਹਾਡੇ ਲਈ ਅਸ਼ੁੱਧ ਹਨ ਜਿਵੇਂ ਕਿ ਛਛੂੰਦਰ, ਚੂਹਾ, ਕਿਸੇ ਵੀ ਕਿਸਮ ਦੀ ਵੱਡੀ ਛਿਪਕਲੀ,

30ਅਤੇ ਘਰੇਲੂ ਛਿਪਕਲੀ, ਕੌੜ੍ਹਕਿਰਲੀ, ਕਿਰਲੀ, ਅਜਾਤ ਅਤੇ ਗਿਰਗਿਟ।

31ਸਾਰੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਵੀ ਉਹਨਾਂ ਦੀ ਲੋਥ ਨੂੰ ਛੂਹਦਾ ਹੈ ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

32ਜਦੋਂ ਉਹਨਾਂ ਵਿੱਚੋਂ ਕੋਈ ਮਰ ਜਾਂਦਾ ਹੈ ਅਤੇ ਕਿਸੇ ਚੀਜ਼ ਉੱਤੇ ਡਿੱਗ ਪੈਂਦਾ ਹੈ, ਤਾਂ ਉਹ ਵਸਤੂ ਭਾਵੇਂ ਕੋਈ ਵੀ ਹੋਵੇ, ਅਸ਼ੁੱਧ ਹੋਵੇਗੀ, ਭਾਵੇਂ ਉਹ ਲੱਕੜੀ, ਕੱਪੜੇ, ਚਮੜਾ ਜਾਂ ਤੱਪੜ ਦਾ ਬਣਿਆ ਹੋਵੇ। ਇਸਨੂੰ ਪਾਣੀ ਵਿੱਚ ਪਾਓ, ਇਹ ਸ਼ਾਮ ਤੱਕ ਅਸ਼ੁੱਧ ਰਹੇਗਾ ਅਤੇ ਫਿਰ ਇਹ ਸਾਫ਼ ਹੋ ਜਾਵੇਗਾ।

33ਜੇਕਰ ਉਹਨਾਂ ਵਿੱਚੋਂ ਇੱਕ ਮਿੱਟੀ ਦੇ ਘੜੇ ਵਿੱਚ ਡਿੱਗਦਾ ਹੈ, ਤਾਂ ਉਸ ਵਿੱਚਲੀ ਹਰ ਚੀਜ਼ ਅਸ਼ੁੱਧ ਹੋ ਜਾਵੇਗੀ ਅਤੇ ਤੁਸੀਂ ਉਸ ਘੜੇ ਨੂੰ ਤੋੜ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.