ਲੇਵਿਆਂ 12

ਫਿਰ ਔਰਤ ਨੂੰ ਆਪਣੇ ਖੂਨ ਤੋਂ ਸ਼ੁੱਧ ਹੋਣ ਲਈ ਤੇਂਤੀ ਦਿਨ ਉਡੀਕ ਕਰਨੀ ਪਵੇਗੀ। ਉਹ ਕਿਸੇ ਵੀ ਪਵਿੱਤਰ ਚੀਜ਼ ਨੂੰ ਹੱਥ ਨਾ ਲਗਾਵੇ, ਜਾਂ ਪਵਿੱਤਰ ਸਥਾਨ ਵਿੱਚ ਨਾ ਜਾਵੇ ਜਦੋਂ ਤੱਕ ਉਸਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਹੀਂ ਹੋ ਜਾਣ।

Leviticus 12:4 (UKJV) And she shall then continue in the blood of her purifying three and thirty days; she shall touch no hallowed thing, nor come into the sanctuary, until the days of her purifying be fulfilled.

2“ਇਸਰਾਏਲ ਦੇ ਲੋਕਾਂ ਨੂੰ ਆਖ, ‘ਜੇਕਰ ਕੋਈ ਔਰਤ ਗਰਭਵਤੀ ਹੋਵੇ ਅਤੇ ਇੱਕ ਪੁੱਤਰ ਨੂੰ ਜਨਮ ਦੇਵੇ, ਉਹ ਸੱਤ ਦਿਨਾਂ ਲਈ ਰਸਮੀ ਤੌਰ ਤੇ ਅਸ਼ੁੱਧ ਰਹੇਗੀ, ਜਿਵੇਂ ਉਹ ਆਪਣੀ ਮਾਹਵਾਰੀ ਦੌਰਾਨ ਅਸ਼ੁੱਧ ਹੁੰਦੀ ਹੈ।

3ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ।

4ਫਿਰ ਔਰਤ ਨੂੰ ਆਪਣੇ ਖੂਨ ਤੋਂ ਸ਼ੁੱਧ ਹੋਣ ਲਈ ਤੇਂਤੀ ਦਿਨ ਉਡੀਕ ਕਰਨੀ ਪਵੇਗੀ। ਉਹ ਕਿਸੇ ਵੀ ਪਵਿੱਤਰ ਚੀਜ਼ ਨੂੰ ਹੱਥ ਨਾ ਲਗਾਵੇ, ਜਾਂ ਪਵਿੱਤਰ ਸਥਾਨ ਵਿੱਚ ਨਾ ਜਾਵੇ ਜਦੋਂ ਤੱਕ ਉਸਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਹੀਂ ਹੋ ਜਾਣ।

5ਜੇਕਰ ਉਹ ਇੱਕ ਧੀ ਨੂੰ ਜਨਮ ਦਿੰਦੀ ਹੈ, ਤਾਂ ਔਰਤ ਦੋ ਹਫ਼ਤਿਆਂ ਤੱਕ ਅਸ਼ੁੱਧ ਰਹੇਗੀ, ਜਿਵੇਂ ਕਿ ਉਸਦੀ ਮਾਹਵਾਰੀ ਦੇ ਦੌਰਾਨ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ।

6“ ‘ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਕਬੂਤਰ ਦਾ ਬੱਚਾ ਜਾ ਘੁੱਗੀ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.