ਲੇਵਿਆਂ 12

ਤਦ ਜਾਜਕ ਉਸ ਨੂੰ ਯਾਹਵੇਹ ਦੇ ਅੱਗੇ ਭੇਟ ਕਰੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇਗਾ ਅਤੇ ਫਿਰ ਉਹ ਰਸਮੀ ਤੌਰ ਤੇ ਆਪਣੇ ਖੂਨ ਵਗਣ ਤੋਂ ਸ਼ੁੱਧ ਹੋ ਜਾਵੇਗੀ। “ ‘ਇਹ ਉਸ ਔਰਤ ਲਈ ਨਿਯਮ ਹਨ ਜੋ ਲੜਕੇ ਜਾਂ ਲੜਕੀ ਨੂੰ ਜਨਮ ਦਿੰਦੀ ਹੈ।

Leviticus 12:7 (UKJV) Who shall offer it before the LORD, and make an atonement for her; and she shall be cleansed from the issue of her blood. This is the law for her that has born a male or a female.

5ਜੇਕਰ ਉਹ ਇੱਕ ਧੀ ਨੂੰ ਜਨਮ ਦਿੰਦੀ ਹੈ, ਤਾਂ ਔਰਤ ਦੋ ਹਫ਼ਤਿਆਂ ਤੱਕ ਅਸ਼ੁੱਧ ਰਹੇਗੀ, ਜਿਵੇਂ ਕਿ ਉਸਦੀ ਮਾਹਵਾਰੀ ਦੇ ਦੌਰਾਨ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ।

6“ ‘ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਕਬੂਤਰ ਦਾ ਬੱਚਾ ਜਾ ਘੁੱਗੀ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।

7ਤਦ ਜਾਜਕ ਉਸ ਨੂੰ ਯਾਹਵੇਹ ਦੇ ਅੱਗੇ ਭੇਟ ਕਰੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇਗਾ ਅਤੇ ਫਿਰ ਉਹ ਰਸਮੀ ਤੌਰ ਤੇ ਆਪਣੇ ਖੂਨ ਵਗਣ ਤੋਂ ਸ਼ੁੱਧ ਹੋ ਜਾਵੇਗੀ। “ ‘ਇਹ ਉਸ ਔਰਤ ਲਈ ਨਿਯਮ ਹਨ ਜੋ ਲੜਕੇ ਜਾਂ ਲੜਕੀ ਨੂੰ ਜਨਮ ਦਿੰਦੀ ਹੈ।

8ਪਰ ਜੇ ਉਹ ਇੱਕ ਲੇਲਾ ਨਹੀਂ ਲਿਆ ਸਕਦੀ, ਤਾਂ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਹੋਮ ਦੀ ਭੇਟ ਲਈ ਅਤੇ ਦੂਜਾ ਪਾਪ ਦੀ ਭੇਟ ਲਈ। ਇਸ ਤਰ੍ਹਾਂ ਜਾਜਕ ਉਸ ਲਈ ਪ੍ਰਾਸਚਿਤ ਕਰੇਗਾ ਅਤੇ ਉਹ ਸ਼ੁੱਧ ਹੋ ਜਾਵੇਗੀ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.