1ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ,
2“ਜਦੋਂ ਕਿਸੇ ਵੀ ਵਿਅਕਤੀ ਦੀ ਚਮੜੀ ਉੱਤੇ ਸੋਜ ਜਾਂ ਧੱਫੜ ਜਾਂ ਚਮਕਦਾਰ ਦਾਗ ਹੋਵੇ ਜੋ ਕਿ ਚਮੜੀ ਵਿੱਚ ਕੋੜ੍ਹ ਵਰਗਾ ਵਿਖਾਈ ਦੇਵੇ, ਤਾਂ ਉਸਨੂੰ ਹਾਰੋਨ ਜਾਜਕ ਜਾਂ ਉਸਦੇ ਪੁੱਤਰਾਂ ਵਿੱਚੋਂ ਇੱਕ ਕੋਲ ਲਿਆਂਦਾ ਜਾਵੇ ਜੋ ਜਾਜਕ ਹੋਵੇ।
3ਜਾਜਕ ਨੂੰ ਚਮੜੀ ਦੇ ਫੋੜੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਜੇ ਫੋੜੇ ਦੇ ਵਾਲ ਚਿੱਟੇ ਹੋ ਗਏ ਹੋਣ ਅਤੇ ਜ਼ਖਮ ਚਮੜੀ ਨਾਲੋਂ ਡੂੰਘਾ ਦਿਖਾਈ ਦੇਵੇ, ਤਾਂ ਇਹ ਕੋੜ੍ਹ ਦੀ ਬਿਮਾਰੀ ਹੈ। ਜਦੋਂ ਜਾਜਕ ਉਸ ਵਿਅਕਤੀ ਦੀ ਜਾਂਚ ਕਰੇ, ਤਾਂ ਉਸ ਨੂੰ ਵੇਖ ਕੇ ਅਸ਼ੁੱਧ ਆਖੇ।