ਲੇਵਿਆਂ 13

ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੇ ਅਤੇ ਜੇ ਜ਼ਖਮ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਵਿਅਕਤੀ ਨੂੰ ਸ਼ੁੱਧ ਠਹਿਰਾਵੇਗਾ, ਫਿਰ ਉਹ ਸਾਫ਼ ਹੋ ਜਾਵੇਗਾ।

Leviticus 13:17 (UKJV) And the priest shall see him: and, behold, if the plague be turned into white; then the priest shall pronounce him clean that has the plague: he is clean.

15ਜਦੋਂ ਜਾਜਕ ਕੱਚਾ ਮਾਸ ਵੇਖੇ, ਤਾਂ ਉਸਨੂੰ ਅਸ਼ੁੱਧ ਐਲਾਨ ਕਰੇ। ਕੱਚਾ ਮਾਸ ਅਸ਼ੁੱਧ ਹੈ, ਉਹ ਇੱਕ ਕੋੜ੍ਹ ਦੀ ਬਿਮਾਰੀ ਹੈ।

16ਜੇਕਰ ਕੱਚਾ ਮਾਸ ਬਦਲ ਜਾਂਦਾ ਹੈ ਅਤੇ ਚਿੱਟਾ ਹੋ ਜਾਂਦਾ ਹੈ, ਤਾਂ ਉਹ ਜਾਜਕ ਕੋਲ ਫਿਰ ਆਵੇ।

17ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੇ ਅਤੇ ਜੇ ਜ਼ਖਮ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਵਿਅਕਤੀ ਨੂੰ ਸ਼ੁੱਧ ਠਹਿਰਾਵੇਗਾ, ਫਿਰ ਉਹ ਸਾਫ਼ ਹੋ ਜਾਵੇਗਾ।

18“ਜਦੋਂ ਕਿਸੇ ਦੀ ਚਮੜੀ ਉੱਤੇ ਫੋੜਾ ਆ ਜਾਂਦਾ ਹੈ ਅਤੇ ਉਹ ਠੀਕ ਹੋ ਜਾਂਦਾ ਹੈ,

19ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.