ਲੇਵਿਆਂ 13

ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ।

Leviticus 13:19 (UKJV) And in the place of the boil there be a white rising, or a bright spot, white, and somewhat reddish, and it be showed to the priest;

17ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੇ ਅਤੇ ਜੇ ਜ਼ਖਮ ਚਿੱਟਾ ਹੋ ਗਿਆ ਹੋਵੇ ਤਾਂ ਜਾਜਕ ਉਸ ਵਿਅਕਤੀ ਨੂੰ ਸ਼ੁੱਧ ਠਹਿਰਾਵੇਗਾ, ਫਿਰ ਉਹ ਸਾਫ਼ ਹੋ ਜਾਵੇਗਾ।

18“ਜਦੋਂ ਕਿਸੇ ਦੀ ਚਮੜੀ ਉੱਤੇ ਫੋੜਾ ਆ ਜਾਂਦਾ ਹੈ ਅਤੇ ਉਹ ਠੀਕ ਹੋ ਜਾਂਦਾ ਹੈ,

19ਅਤੇ ਫੋੜੇ ਦੇ ਥਾਂ ਤੇ ਕੋਈ ਚਿੱਟੀ ਸੋਜ, ਜਾਂ ਚਿੱਟਾ-ਲਾਲ ਦਾਗ ਵਿਖਾਈ ਦੇਵੇ ਤਾਂ ਉਹ ਜਾਜਕ ਨੂੰ ਵਿਖਾਇਆ ਜਾਵੇ।

20ਜਾਜਕ ਉਸ ਦੀ ਜਾਂਚ ਕਰੇ ਅਤੇ ਜੇਕਰ ਉਹ ਸੋਜ ਚਮੜੀ ਤੋਂ ਜ਼ਿਆਦਾ ਡੂੰਘੀ ਜਾਪਦੀ ਹੈ ਅਤੇ ਉਸ ਦੇ ਵਾਲ ਚਿੱਟੇ ਹੋ ਗਏ ਹੋਣ, ਤਾਂ ਜਾਜਕ ਉਸ ਵਿਅਕਤੀ ਨੂੰ ਅਸ਼ੁੱਧ ਕਰਾਰ ਦੇਵੇ ਕਿਉਂ ਜੋ ਇਹ ਫੋੜੇ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਦਾ ਰੋਗ ਹੈ।

21ਪਰ ਜੇ ਜਾਜਕ ਉਸ ਦੀ ਜਾਂਚ ਕਰੇ, ਉਸ ਵਿੱਚ ਕੋਈ ਚਿੱਟੇ ਵਾਲ ਨਹੀਂ ਹੈ ਅਤੇ ਇਹ ਚਮੜੀ ਤੋਂ ਵੱਧ ਡੂੰਘਾ ਨਹੀਂ ਹੈ ਅਤੇ ਫਿੱਕਾ ਪੈ ਗਿਆ ਹੈ, ਤਾਂ ਜਾਜਕ ਉਸ ਨੂੰ ਸੱਤ ਦਿਨਾਂ ਲਈ ਅਲੱਗ ਕਰ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.