23ਪਰ ਜੇਕਰ ਉਹ ਦਾਗ ਨਾ ਬਦਲਿਆ ਹੋਵੇ ਅਤੇ ਨਾ ਫੈਲਿਆ ਹੋਵੇ, ਤਾਂ ਇਹ ਫੋੜੇ ਦਾ ਇੱਕ ਦਾਗ ਹੈ ਅਤੇ ਜਾਜਕ ਉਹਨਾਂ ਨੂੰ ਸ਼ੁੱਧ ਕਰਾਰ ਦੇਵੇ।
24“ਜਦੋਂ ਕਿਸੇ ਦੀ ਚਮੜੀ ਤੇ ਜਲਣ ਦਾ ਦਾਗ ਹੋਵੇ ਅਤੇ ਸੜੇ ਹੋਏ ਜ਼ਖਮ ਵਿੱਚ ਚਿੱਟਾ ਜਾਂ ਕੁਝ ਲਾਲ-ਚਿੱਟਾ ਦਾਗ ਹੋਵੇ,
25ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੇ, ਅਤੇ ਜੇਕਰ ਉਸ ਦਾਗ ਵਾਲੇ ਸਥਾਨ ਦੇ ਵਾਲ ਚਿੱਟੇ ਹੋ ਗਏ ਹਨ ਅਤੇ ਉਹ ਚਮੜੀ ਨਾਲੋਂ ਡੂੰਘੇ ਜਾਪਦੇ ਹਨ, ਤਾਂ ਇਹ ਇੱਕ ਅਸ਼ੁੱਧ ਰੋਗ ਹੈ ਜੋ ਸੜਨ ਨਾਲ ਫੁੱਟਿਆ ਹੈ। ਜਾਜਕ ਉਸ ਨੂੰ ਅਸ਼ੁੱਧ ਕਰਾਰ ਦੇਵੇ, ਇਹ ਇੱਕ ਕੋੜ੍ਹ ਦੀ ਬਿਮਾਰੀ ਹੈ।
26ਪਰ ਜੇ ਜਾਜਕ ਉਸ ਦੀ ਜਾਂਚ ਕਰੇ ਅਤੇ ਉਸ ਥਾਂ ਉੱਤੇ ਕੋਈ ਚਿੱਟੇ ਵਾਲ ਨਹੀਂ ਹਨ ਅਤੇ ਜੇ ਉਹ ਚਮੜੀ ਤੋਂ ਵੱਧ ਡੂੰਘੇ ਨਹੀਂ ਹਨ ਅਤੇ ਫਿੱਕੇ ਪੈ ਗਏ ਹਨ, ਤਾਂ ਜਾਜਕ ਉਹਨਾਂ ਨੂੰ ਸੱਤ ਦਿਨਾਂ ਲਈ ਅਲੱਗ ਕਰ ਦੇਵੇ।
27ਸੱਤਵੇਂ ਦਿਨ ਜਾਜਕ ਉਸ ਵਿਅਕਤੀ ਦੀ ਜਾਂਚ ਕਰੇ, ਅਤੇ ਜੇਕਰ ਇਹ ਚਮੜੀ ਵਿੱਚ ਫੈਲੀ ਹੋਈ ਹੈ, ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇਗਾ। ਇਹ ਇੱਕ ਕੋੜ੍ਹ ਦੀ ਬਿਮਾਰੀ ਹੈ।