25ਜਾਜਕ ਉਸ ਦੀ ਜਾਂਚ ਕਰੇ ਅਤੇ ਵੇਖੇ, ਅਤੇ ਜੇਕਰ ਉਸ ਦਾਗ ਵਾਲੇ ਸਥਾਨ ਦੇ ਵਾਲ ਚਿੱਟੇ ਹੋ ਗਏ ਹਨ ਅਤੇ ਉਹ ਚਮੜੀ ਨਾਲੋਂ ਡੂੰਘੇ ਜਾਪਦੇ ਹਨ, ਤਾਂ ਇਹ ਇੱਕ ਅਸ਼ੁੱਧ ਰੋਗ ਹੈ ਜੋ ਸੜਨ ਨਾਲ ਫੁੱਟਿਆ ਹੈ। ਜਾਜਕ ਉਸ ਨੂੰ ਅਸ਼ੁੱਧ ਕਰਾਰ ਦੇਵੇ, ਇਹ ਇੱਕ ਕੋੜ੍ਹ ਦੀ ਬਿਮਾਰੀ ਹੈ।
26ਪਰ ਜੇ ਜਾਜਕ ਉਸ ਦੀ ਜਾਂਚ ਕਰੇ ਅਤੇ ਉਸ ਥਾਂ ਉੱਤੇ ਕੋਈ ਚਿੱਟੇ ਵਾਲ ਨਹੀਂ ਹਨ ਅਤੇ ਜੇ ਉਹ ਚਮੜੀ ਤੋਂ ਵੱਧ ਡੂੰਘੇ ਨਹੀਂ ਹਨ ਅਤੇ ਫਿੱਕੇ ਪੈ ਗਏ ਹਨ, ਤਾਂ ਜਾਜਕ ਉਹਨਾਂ ਨੂੰ ਸੱਤ ਦਿਨਾਂ ਲਈ ਅਲੱਗ ਕਰ ਦੇਵੇ।
27ਸੱਤਵੇਂ ਦਿਨ ਜਾਜਕ ਉਸ ਵਿਅਕਤੀ ਦੀ ਜਾਂਚ ਕਰੇ, ਅਤੇ ਜੇਕਰ ਇਹ ਚਮੜੀ ਵਿੱਚ ਫੈਲੀ ਹੋਈ ਹੈ, ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇਗਾ। ਇਹ ਇੱਕ ਕੋੜ੍ਹ ਦੀ ਬਿਮਾਰੀ ਹੈ।
28ਪਰ, ਜੇ ਦਾਗ ਬਦਲਿਆ ਨਹੀਂ ਹੈ ਅਤੇ ਚਮੜੀ ਵਿੱਚ ਫੈਲਿਆ ਨਹੀਂ ਹੈ ਪਰ ਫਿੱਕਾ ਪੈ ਗਿਆ ਹੈ, ਇਹ ਸੜਨ ਤੋਂ ਇੱਕ ਸੋਜ ਹੈ ਅਤੇ ਜਾਜਕ ਉਹਨਾਂ ਨੂੰ ਸ਼ੁੱਧ ਠਹਿਰਾਵੇ, ਇਹ ਦਾਗ ਸਾੜਨ ਦੇ ਕਾਰਨ ਹੈ।
29“ਜੇਕਰ ਕਿਸੇ ਆਦਮੀ ਜਾਂ ਔਰਤ ਦੇ ਸਿਰ ਜਾਂ ਠੋਡੀ ਉੱਤੇ ਫੋੜਾ ਹੈ,