46ਜਿੰਨਾ ਚਿਰ ਉਹਨਾਂ ਦੇ ਸਰੀਰ ਵਿੱਚ ਇਹ ਰੋਗ ਰਹੇਗਾ ਤਦ ਤੱਕ ਉਹ ਅਸ਼ੁੱਧ ਰਹਿਣਗੇ ਅਤੇ ਇਕੱਲੇ ਰਹਿਣਗੇ, ਉਹਨਾਂ ਦੇ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੀ ਹੋਵੇਗਾ।
47“ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ,
48ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਕਤਾਨ ਦਾ, ਭਾਵੇਂ ਉੱਨ ਦਾ, ਭਾਵੇਂ ਚਮੜੇ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਹੋਵੇ।
49ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਉਹ ਜਾਜਕ ਨੂੰ ਵਿਖਾਇਆ ਜਾਵੇ।
50ਜਾਜਕ ਉਸ ਰੋਗ ਦੀ ਜਾਂਚ ਕਰੇ ਅਤੇ ਸੱਤ ਦਿਨਾਂ ਲਈ ਉਸ ਵਸਤੂ ਨੂੰ ਅਲੱਗ ਰੱਖੇ।