ਲੇਵਿਆਂ 13

ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਉਹ ਜਾਜਕ ਨੂੰ ਵਿਖਾਇਆ ਜਾਵੇ।

Leviticus 13:49 (UKJV) And if the plague be greenish or reddish in the garment, or in the skin, either in the warp, or in the woof, or in any thing of skin; it is a plague of leprosy, and shall be showed unto the priest:

47“ਫੇਰ ਜਿਸ ਬਸਤਰ ਵਿੱਚ ਕੋੜ੍ਹ ਦਾ ਰੋਗ ਹੋਵੇ, ਭਾਵੇਂ ਉੱਨ ਦਾ ਹੋਵੇ, ਭਾਵੇਂ ਕਤਾਨ ਦਾ,

48ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਕਤਾਨ ਦਾ, ਭਾਵੇਂ ਉੱਨ ਦਾ, ਭਾਵੇਂ ਚਮੜੇ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਹੋਵੇ।

49ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਉਹ ਜਾਜਕ ਨੂੰ ਵਿਖਾਇਆ ਜਾਵੇ।

50ਜਾਜਕ ਉਸ ਰੋਗ ਦੀ ਜਾਂਚ ਕਰੇ ਅਤੇ ਸੱਤ ਦਿਨਾਂ ਲਈ ਉਸ ਵਸਤੂ ਨੂੰ ਅਲੱਗ ਰੱਖੇ।

51ਸੱਤਵੇਂ ਦਿਨ ਉਸ ਦੀ ਜਾਂਚ ਕਰੇ ਅਤੇ ਜੇਕਰ ਉਹ ਰੋਗ ਉਸ ਕੱਪੜੇ ਦੇ ਤਾਣੀ ਵਿੱਚ, ਜਾਂ ਉੱਣਨੀ ਵਿੱਚ, ਜਾਂ ਚਮੜੇ ਵਿੱਚ, ਜਾਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਫੈਲਿਆ ਹੋਇਆ ਹੋਵੇ, ਤਾਂ ਉਹ ਰੋਗ ਇੱਕ ਫੈਲਣ ਵਾਲਾ ਕੋੜ੍ਹ ਹੈ, ਇਸ ਲਈ ਉਹ ਵਸਤੂ ਅਸ਼ੁੱਧ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.