ਲੇਵਿਆਂ 13

ਜਾਜਕ ਉਸ ਰੋਗ ਦੀ ਜਾਂਚ ਕਰੇ ਅਤੇ ਸੱਤ ਦਿਨਾਂ ਲਈ ਉਸ ਵਸਤੂ ਨੂੰ ਅਲੱਗ ਰੱਖੇ।

Leviticus 13:50 (UKJV) And the priest shall look upon the plague, and shut up it that has the plague seven days:

48ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਕਤਾਨ ਦਾ, ਭਾਵੇਂ ਉੱਨ ਦਾ, ਭਾਵੇਂ ਚਮੜੇ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਹੋਵੇ।

49ਜੇਕਰ ਉਹ ਰੋਗ ਕਿਸੇ ਕੱਪੜੇ ਵਿੱਚ, ਭਾਵੇਂ ਚਮੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਕੁਝ ਹਰਾ ਜਾਂ ਲਾਲ ਜਿਹਾ ਹੋਵੇ, ਤਾਂ ਉਹ ਕੋੜ੍ਹ ਦਾ ਰੋਗ ਹੈ ਅਤੇ ਉਹ ਜਾਜਕ ਨੂੰ ਵਿਖਾਇਆ ਜਾਵੇ।

50ਜਾਜਕ ਉਸ ਰੋਗ ਦੀ ਜਾਂਚ ਕਰੇ ਅਤੇ ਸੱਤ ਦਿਨਾਂ ਲਈ ਉਸ ਵਸਤੂ ਨੂੰ ਅਲੱਗ ਰੱਖੇ।

51ਸੱਤਵੇਂ ਦਿਨ ਉਸ ਦੀ ਜਾਂਚ ਕਰੇ ਅਤੇ ਜੇਕਰ ਉਹ ਰੋਗ ਉਸ ਕੱਪੜੇ ਦੇ ਤਾਣੀ ਵਿੱਚ, ਜਾਂ ਉੱਣਨੀ ਵਿੱਚ, ਜਾਂ ਚਮੜੇ ਵਿੱਚ, ਜਾਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਫੈਲਿਆ ਹੋਇਆ ਹੋਵੇ, ਤਾਂ ਉਹ ਰੋਗ ਇੱਕ ਫੈਲਣ ਵਾਲਾ ਕੋੜ੍ਹ ਹੈ, ਇਸ ਲਈ ਉਹ ਵਸਤੂ ਅਸ਼ੁੱਧ ਹੈ।

52ਉਹ ਉਸ ਕੱਪੜੇ ਨੂੰ, ਭਾਵੇਂ ਤਾਣੀ, ਭਾਵੇਂ ਉੱਣਨੀ, ਭਾਵੇਂ ਉੱਨ ਦਾ ਜਾਂ ਕਤਾਨ ਦਾ, ਜਾਂ ਚਮੜੇ ਦੀ ਕੋਈ ਵਸਤੂ ਹੋਵੇ ਜਿਸ ਦੇ ਵਿੱਚ ਰੋਗ ਹੈ, ਸਾੜ ਦੇਵੇ ਕਿਉਂ ਜੋ ਉਹ ਫੈਲਣ ਵਾਲਾ ਕੋੜ੍ਹ ਹੈ, ਉਹ ਅੱਗ ਵਿੱਚ ਸਾੜਿਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.