53“ਪਰ ਜਦੋਂ ਜਾਜਕ ਇਸ ਦੀ ਜਾਂਚ ਕਰਦਾ ਹੈ, ਅਤੇ ਵੇਖੇ ਕਿ ਉਹ ਰੋਗ ਉਸ ਕੱਪੜੇ ਵਿੱਚ, ਨਾ ਤਾਣੀ, ਨਾ ਉੱਣਨੀ, ਨਾ ਚਮੜੇ ਦੀ ਕਿਸੇ ਵਸਤੂ ਵਿੱਚ ਫੈਲਿਆ ਨਹੀਂ ਹੈ।
54ਤਾਂ ਜਾਜਕ ਹੁਕਮ ਦੇਵੇਗਾ ਕਿ ਰੋਗ ਵਾਲੀ ਵਸਤੂ ਨੂੰ ਧੋ ਦਿੱਤਾ ਜਾਵੇ, ਫਿਰ ਉਸਨੂੰ ਹੋਰ ਸੱਤ ਦਿਨਾਂ ਲਈ ਇਸ ਨੂੰ ਅਲੱਗ ਰੱਖੇ।
55ਵਸਤੂ ਨੂੰ ਧੋਣ ਤੋਂ ਬਾਅਦ, ਜਾਜਕ ਦੁਬਾਰਾ ਜਾਂਚ ਕਰੇ, ਅਤੇ ਜੇਕਰ ਰੋਗ ਦਾ ਰੰਗ ਨਾ ਬਦਲਿਆ ਹੋਵੇ ਅਤੇ ਨਾ ਹੀ ਰੋਗ ਫੈਲਿਆ ਹੋਵੇ, ਤਾਂ ਇਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀ, ਕਿਉਂ ਜੋ ਭਾਵੇਂ ਉਹ ਰੋਗ ਅੰਦਰੂਨੀ ਭਾਵੇਂ ਬਾਹਰੀ ਹੋਵੇ।
56ਪਰ ਜੇਕਰ ਜਾਜਕ ਜਾਂਚੇ ਕਰੇ ਅਤੇ ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਜਾਂ ਉੱਣਨੀ ਵਿੱਚੋਂ ਜਾ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,
57ਪਰ ਜੇ ਉਹ ਰੋਗ ਫਿਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਸ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਣਾ।