ਲੇਵਿਆਂ 13

ਪਰ ਜੇਕਰ ਜਾਜਕ ਜਾਂਚੇ ਕਰੇ ਅਤੇ ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਜਾਂ ਉੱਣਨੀ ਵਿੱਚੋਂ ਜਾ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,

Leviticus 13:56 (UKJV) And if the priest look, and, behold, the plague be somewhat dark after the washing of it; then he shall rend it out of the garment, or out of the skin, or out of the warp, or out of the woof:

54ਤਾਂ ਜਾਜਕ ਹੁਕਮ ਦੇਵੇਗਾ ਕਿ ਰੋਗ ਵਾਲੀ ਵਸਤੂ ਨੂੰ ਧੋ ਦਿੱਤਾ ਜਾਵੇ, ਫਿਰ ਉਸਨੂੰ ਹੋਰ ਸੱਤ ਦਿਨਾਂ ਲਈ ਇਸ ਨੂੰ ਅਲੱਗ ਰੱਖੇ।

55ਵਸਤੂ ਨੂੰ ਧੋਣ ਤੋਂ ਬਾਅਦ, ਜਾਜਕ ਦੁਬਾਰਾ ਜਾਂਚ ਕਰੇ, ਅਤੇ ਜੇਕਰ ਰੋਗ ਦਾ ਰੰਗ ਨਾ ਬਦਲਿਆ ਹੋਵੇ ਅਤੇ ਨਾ ਹੀ ਰੋਗ ਫੈਲਿਆ ਹੋਵੇ, ਤਾਂ ਇਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀ, ਕਿਉਂ ਜੋ ਭਾਵੇਂ ਉਹ ਰੋਗ ਅੰਦਰੂਨੀ ਭਾਵੇਂ ਬਾਹਰੀ ਹੋਵੇ।

56ਪਰ ਜੇਕਰ ਜਾਜਕ ਜਾਂਚੇ ਕਰੇ ਅਤੇ ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਜਾਂ ਉੱਣਨੀ ਵਿੱਚੋਂ ਜਾ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,

57ਪਰ ਜੇ ਉਹ ਰੋਗ ਫਿਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਸ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਣਾ।

58ਪਰ ਉਹ ਕੱਪੜਾ ਜਿਸ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਸਰੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.