ਲੇਵਿਆਂ 13

ਪਰ ਜੇ ਉਹ ਰੋਗ ਫਿਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਸ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਣਾ।

Leviticus 13:57 (UKJV) And if it appear still in the garment, either in the warp, or in the woof, or in any thing of skin; it is a spreading plague: you shall burn that wherein the plague is with fire.

55ਵਸਤੂ ਨੂੰ ਧੋਣ ਤੋਂ ਬਾਅਦ, ਜਾਜਕ ਦੁਬਾਰਾ ਜਾਂਚ ਕਰੇ, ਅਤੇ ਜੇਕਰ ਰੋਗ ਦਾ ਰੰਗ ਨਾ ਬਦਲਿਆ ਹੋਵੇ ਅਤੇ ਨਾ ਹੀ ਰੋਗ ਫੈਲਿਆ ਹੋਵੇ, ਤਾਂ ਇਹ ਅਸ਼ੁੱਧ ਹੈ। ਤੂੰ ਉਸ ਨੂੰ ਅੱਗ ਵਿੱਚ ਸਾੜੀ, ਕਿਉਂ ਜੋ ਭਾਵੇਂ ਉਹ ਰੋਗ ਅੰਦਰੂਨੀ ਭਾਵੇਂ ਬਾਹਰੀ ਹੋਵੇ।

56ਪਰ ਜੇਕਰ ਜਾਜਕ ਜਾਂਚੇ ਕਰੇ ਅਤੇ ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਜਾਂ ਉੱਣਨੀ ਵਿੱਚੋਂ ਜਾ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,

57ਪਰ ਜੇ ਉਹ ਰੋਗ ਫਿਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਸ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਣਾ।

58ਪਰ ਉਹ ਕੱਪੜਾ ਜਿਸ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਸਰੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ।”

59ਕਿਸੇ ਕੱਪੜੇ ਵਿੱਚ ਭਾਵੇਂ ਉੱਨ ਦਾ ਜਾਂ ਕਤਾਨ ਦਾ, ਜਾਂ ਤਾਣੀ ਵਿੱਚ ਜਾਂ ਉੱਣਨੀ ਵਿੱਚ, ਚਮੜੇ ਦੀ ਕਿਸੇ ਵਸਤੂ ਵਿੱਚ ਕੋੜ੍ਹ ਦਾ ਰੋਗ ਹੋਵੇ, ਤਾਂ ਉਸਨੂੰ ਸ਼ੁੱਧ ਅਤੇ ਅਸ਼ੁੱਧ ਠਹਿਰਾਉਣ ਦੀ ਇਹੋ ਬਿਵਸਥਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.