ਲੇਵਿਆਂ 13

ਪਰ ਉਹ ਕੱਪੜਾ ਜਿਸ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਸਰੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ।”

Leviticus 13:58 (UKJV) And the garment, either warp, or woof, or whatsoever thing of skin it be, which you shall wash, if the plague be departed from them, then it shall be washed the second time, and shall be clean.

56ਪਰ ਜੇਕਰ ਜਾਜਕ ਜਾਂਚੇ ਕਰੇ ਅਤੇ ਉਸ ਨੂੰ ਧੋਣ ਤੋਂ ਬਾਅਦ ਉਹ ਰੋਗ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਉਹ ਉਸ ਕੱਪੜੇ ਵਿੱਚੋਂ, ਭਾਵੇਂ ਤਾਣੀ ਜਾਂ ਉੱਣਨੀ ਵਿੱਚੋਂ ਜਾ ਚਮੜੀ ਵਿੱਚੋਂ ਪਾੜ ਕੇ ਉਸ ਨੂੰ ਕੱਢੇ,

57ਪਰ ਜੇ ਉਹ ਰੋਗ ਫਿਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਸ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਣਾ।

58ਪਰ ਉਹ ਕੱਪੜਾ ਜਿਸ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਸਰੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ।”

59ਕਿਸੇ ਕੱਪੜੇ ਵਿੱਚ ਭਾਵੇਂ ਉੱਨ ਦਾ ਜਾਂ ਕਤਾਨ ਦਾ, ਜਾਂ ਤਾਣੀ ਵਿੱਚ ਜਾਂ ਉੱਣਨੀ ਵਿੱਚ, ਚਮੜੇ ਦੀ ਕਿਸੇ ਵਸਤੂ ਵਿੱਚ ਕੋੜ੍ਹ ਦਾ ਰੋਗ ਹੋਵੇ, ਤਾਂ ਉਸਨੂੰ ਸ਼ੁੱਧ ਅਤੇ ਅਸ਼ੁੱਧ ਠਹਿਰਾਉਣ ਦੀ ਇਹੋ ਬਿਵਸਥਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.