57ਪਰ ਜੇ ਉਹ ਰੋਗ ਫਿਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਸ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਣਾ।
58ਪਰ ਉਹ ਕੱਪੜਾ ਜਿਸ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਸਰੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ।”
59ਕਿਸੇ ਕੱਪੜੇ ਵਿੱਚ ਭਾਵੇਂ ਉੱਨ ਦਾ ਜਾਂ ਕਤਾਨ ਦਾ, ਜਾਂ ਤਾਣੀ ਵਿੱਚ ਜਾਂ ਉੱਣਨੀ ਵਿੱਚ, ਚਮੜੇ ਦੀ ਕਿਸੇ ਵਸਤੂ ਵਿੱਚ ਕੋੜ੍ਹ ਦਾ ਰੋਗ ਹੋਵੇ, ਤਾਂ ਉਸਨੂੰ ਸ਼ੁੱਧ ਅਤੇ ਅਸ਼ੁੱਧ ਠਹਿਰਾਉਣ ਦੀ ਇਹੋ ਬਿਵਸਥਾ ਹੈ।