ਲੇਵਿਆਂ 14

ਜਿਹੜਾ ਜਾਜਕ ਉਹਨਾਂ ਨੂੰ ਸ਼ੁੱਧ ਠਹਿਰਾਉਂਦਾ ਹੈ, ਉਹ ਪਵਿੱਤਰ ਕੀਤੇ ਜਾਣ ਵਾਲੇ ਨੂੰ ਅਤੇ ਉਹਨਾਂ ਦੀਆਂ ਭੇਟਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਯਾਹਵੇਹ ਦੇ ਅੱਗੇ ਪੇਸ਼ ਕਰੇ।

Leviticus 14:11 (UKJV) And the priest that makes him clean shall present the man that is to be made clean, and those things, before the LORD, at the door of the tabernacle of the congregation:

9ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ, ਆਪਣੇ ਭਰਵੱਟੇ ਅਤੇ ਬਾਕੀ ਦੇ ਵਾਲ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਣ ਅਤੇ ਪਾਣੀ ਨਾਲ ਨਹਾਉਣ, ਤਦ ਉਹ ਸ਼ੁੱਧ ਹੋ ਜਾਣਗੇ।

10“ਅੱਠਵੇਂ ਦਿਨ ਉਹ ਦੋ ਲੇਲੇ ਅਤੇ ਇੱਕ ਸਾਲ ਦੀ ਲੇਲੀ ਲਿਆਉਣ, ਹਰ ਇੱਕ ਦੋਸ਼ ਰਹਿਤ ਹੋਵੇ, ਅਤੇ ਅਨਾਜ ਦੀ ਭੇਟ ਲਈ ਜ਼ੈਤੂਨ ਦੇ ਤੇਲ ਵਿੱਚ ਮਿਲਾਏ ਗਏ ਉੱਤਮ ਆਟੇ ਦੇ ਤਿੰਨ-ਦਸਵੇਂ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।

11ਜਿਹੜਾ ਜਾਜਕ ਉਹਨਾਂ ਨੂੰ ਸ਼ੁੱਧ ਠਹਿਰਾਉਂਦਾ ਹੈ, ਉਹ ਪਵਿੱਤਰ ਕੀਤੇ ਜਾਣ ਵਾਲੇ ਨੂੰ ਅਤੇ ਉਹਨਾਂ ਦੀਆਂ ਭੇਟਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਯਾਹਵੇਹ ਦੇ ਅੱਗੇ ਪੇਸ਼ ਕਰੇ।

12“ਫ਼ੇਰ ਜਾਜਕ ਲੇਲੇ ਵਿੱਚੋਂ ਇੱਕ ਨੂੰ ਲੈ ਕੇ ਉਸਨੂੰ ਦੋਸ਼ ਦੀ ਭੇਟ ਵਜੋਂ ਚੜ੍ਹਾਵੇ ਅਤੇ ਉਹ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਵੇ।

13ਉਹ ਪਵਿੱਤਰ ਸਥਾਨ ਵਿੱਚ ਲੇਲੇ ਨੂੰ ਵੱਢਣ ਜਿੱਥੇ ਪਾਪ ਦੀ ਭੇਟ ਅਤੇ ਹੋਮ ਬਲੀ ਨੂੰ ਵੱਢਿਆ ਜਾਂਦਾ ਹੈ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਇਹ ਅੱਤ ਪਵਿੱਤਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.