ਲੇਵਿਆਂ 14

ਉਹ ਪਵਿੱਤਰ ਸਥਾਨ ਵਿੱਚ ਲੇਲੇ ਨੂੰ ਵੱਢਣ ਜਿੱਥੇ ਪਾਪ ਦੀ ਭੇਟ ਅਤੇ ਹੋਮ ਬਲੀ ਨੂੰ ਵੱਢਿਆ ਜਾਂਦਾ ਹੈ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਇਹ ਅੱਤ ਪਵਿੱਤਰ ਹੈ।

Leviticus 14:13 (UKJV) And he shall slay the lamb in the place where he shall kill the sin offering and the burnt offering, in the holy place: for as the sin offering is the priest's, so is the trespass offering: it is most holy:

11ਜਿਹੜਾ ਜਾਜਕ ਉਹਨਾਂ ਨੂੰ ਸ਼ੁੱਧ ਠਹਿਰਾਉਂਦਾ ਹੈ, ਉਹ ਪਵਿੱਤਰ ਕੀਤੇ ਜਾਣ ਵਾਲੇ ਨੂੰ ਅਤੇ ਉਹਨਾਂ ਦੀਆਂ ਭੇਟਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਯਾਹਵੇਹ ਦੇ ਅੱਗੇ ਪੇਸ਼ ਕਰੇ।

12“ਫ਼ੇਰ ਜਾਜਕ ਲੇਲੇ ਵਿੱਚੋਂ ਇੱਕ ਨੂੰ ਲੈ ਕੇ ਉਸਨੂੰ ਦੋਸ਼ ਦੀ ਭੇਟ ਵਜੋਂ ਚੜ੍ਹਾਵੇ ਅਤੇ ਉਹ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਵੇ।

13ਉਹ ਪਵਿੱਤਰ ਸਥਾਨ ਵਿੱਚ ਲੇਲੇ ਨੂੰ ਵੱਢਣ ਜਿੱਥੇ ਪਾਪ ਦੀ ਭੇਟ ਅਤੇ ਹੋਮ ਬਲੀ ਨੂੰ ਵੱਢਿਆ ਜਾਂਦਾ ਹੈ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਇਹ ਅੱਤ ਪਵਿੱਤਰ ਹੈ।

14ਜਾਜਕ ਦੋਸ਼ ਦੀ ਭੇਟ ਦੇ ਲਹੂ ਵਿੱਚੋਂ ਕੁਝ ਲਵੇ ਅਤੇ ਇਸਨੂੰ ਸ਼ੁੱਧ ਕੀਤੇ ਜਾਣ ਵਾਲੇ ਵਿਅਕਤੀ ਦੇ ਸੱਜੇ ਕੰਨ ਦੇ ਸਿਰੇ ਉੱਤੇ, ਉਸਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਗਾਵੇ।

15ਫ਼ੇਰ ਜਾਜਕ ਨੂੰ ਤੇਲ ਦਾ ਕੁਝ ਹਿੱਸਾ ਲੈ ਕੇ, ਅਤੇ ਇਸਨੂੰ ਆਪਣੇ ਖੱਬੇ ਹੱਥ ਦੀ ਹਥੇਲੀ ਵਿੱਚ ਡੋਲ੍ਹਣ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.