ਲੇਵਿਆਂ 14

ਜਾਜਕ ਨੂੰ ਆਪਣੀ ਹਥੇਲੀ ਵਿੱਚ ਬਚੇ ਹੋਏ ਤੇਲ ਵਿੱਚੋਂ ਕੁਝ ਨੂੰ ਸ਼ੁੱਧ ਕੀਤੇ ਜਾਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਹਨਾਂ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।

Leviticus 14:17 (UKJV) And of the rest of the oil that is in his hand shall the priest put upon the tip of the right ear of him that is to be cleansed, and upon the thumb of his right hand, and upon the great toe of his right foot, upon the blood of the trespass offering:

15ਫ਼ੇਰ ਜਾਜਕ ਨੂੰ ਤੇਲ ਦਾ ਕੁਝ ਹਿੱਸਾ ਲੈ ਕੇ, ਅਤੇ ਇਸਨੂੰ ਆਪਣੇ ਖੱਬੇ ਹੱਥ ਦੀ ਹਥੇਲੀ ਵਿੱਚ ਡੋਲ੍ਹਣ ਦੇਵੇ।

16ਜਾਜਕ ਆਪਣੀ ਸੱਜੀ ਉਂਗਲੀ ਨੂੰ ਆਪਣੀ ਹਥੇਲੀ ਦੇ ਤੇਲ ਵਿੱਚ ਡੁਬੋ ਕੇ, ਅਤੇ ਆਪਣੀ ਉਂਗਲੀ ਨਾਲ ਇਸ ਵਿੱਚੋਂ ਕੁਝ ਨੂੰ ਯਾਹਵੇਹ ਦੇ ਅੱਗੇ ਸੱਤ ਵਾਰੀ ਛਿੜਕੇ।

17ਜਾਜਕ ਨੂੰ ਆਪਣੀ ਹਥੇਲੀ ਵਿੱਚ ਬਚੇ ਹੋਏ ਤੇਲ ਵਿੱਚੋਂ ਕੁਝ ਨੂੰ ਸ਼ੁੱਧ ਕੀਤੇ ਜਾਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਹਨਾਂ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।

18ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਾਹਵੇਹ ਦੇ ਅੱਗੇ ਪ੍ਰਾਸਚਿਤ ਕਰੇ।

19“ਫਿਰ ਜਾਜਕ ਪਾਪ ਦੀ ਭੇਟ ਦੀ ਬਲੀ ਚੜ੍ਹਾਵੇ ਅਤੇ ਪ੍ਰਾਸਚਿਤ ਕਰੇ ਤਾਂ ਜੋ ਉਸ ਵਿਅਕਤੀ ਨੂੰ ਉਹਨਾਂ ਦੀ ਅਸ਼ੁੱਧਤਾ ਤੋਂ ਸ਼ੁੱਧ ਕੀਤਾ ਜਾ ਸਕੇ। ਉਸ ਤੋਂ ਬਾਅਦ, ਜਾਜਕ ਹੋਮ ਦੀ ਭੇਟ ਨੂੰ ਵੱਢ ਦੇਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.