ਲੇਵਿਆਂ 14

ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਾਹਵੇਹ ਦੇ ਅੱਗੇ ਪ੍ਰਾਸਚਿਤ ਕਰੇ।

Leviticus 14:18 (UKJV) And the remnant of the oil that is in the priest's hand he shall pour upon the head of him that is to be cleansed: and the priest shall make an atonement for him before the LORD.

16ਜਾਜਕ ਆਪਣੀ ਸੱਜੀ ਉਂਗਲੀ ਨੂੰ ਆਪਣੀ ਹਥੇਲੀ ਦੇ ਤੇਲ ਵਿੱਚ ਡੁਬੋ ਕੇ, ਅਤੇ ਆਪਣੀ ਉਂਗਲੀ ਨਾਲ ਇਸ ਵਿੱਚੋਂ ਕੁਝ ਨੂੰ ਯਾਹਵੇਹ ਦੇ ਅੱਗੇ ਸੱਤ ਵਾਰੀ ਛਿੜਕੇ।

17ਜਾਜਕ ਨੂੰ ਆਪਣੀ ਹਥੇਲੀ ਵਿੱਚ ਬਚੇ ਹੋਏ ਤੇਲ ਵਿੱਚੋਂ ਕੁਝ ਨੂੰ ਸ਼ੁੱਧ ਕੀਤੇ ਜਾਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਹਨਾਂ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।

18ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਾਹਵੇਹ ਦੇ ਅੱਗੇ ਪ੍ਰਾਸਚਿਤ ਕਰੇ।

19“ਫਿਰ ਜਾਜਕ ਪਾਪ ਦੀ ਭੇਟ ਦੀ ਬਲੀ ਚੜ੍ਹਾਵੇ ਅਤੇ ਪ੍ਰਾਸਚਿਤ ਕਰੇ ਤਾਂ ਜੋ ਉਸ ਵਿਅਕਤੀ ਨੂੰ ਉਹਨਾਂ ਦੀ ਅਸ਼ੁੱਧਤਾ ਤੋਂ ਸ਼ੁੱਧ ਕੀਤਾ ਜਾ ਸਕੇ। ਉਸ ਤੋਂ ਬਾਅਦ, ਜਾਜਕ ਹੋਮ ਦੀ ਭੇਟ ਨੂੰ ਵੱਢ ਦੇਵੇ,

20ਅਤੇ ਜਾਜਕ ਜਗਵੇਦੀ ਉੱਤੇ ਹੋਮ ਬਲੀ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਵੇ ਅਤੇ ਉਹਨਾਂ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.