ਲੇਵਿਆਂ 14

“ਫਿਰ ਜਾਜਕ ਪਾਪ ਦੀ ਭੇਟ ਦੀ ਬਲੀ ਚੜ੍ਹਾਵੇ ਅਤੇ ਪ੍ਰਾਸਚਿਤ ਕਰੇ ਤਾਂ ਜੋ ਉਸ ਵਿਅਕਤੀ ਨੂੰ ਉਹਨਾਂ ਦੀ ਅਸ਼ੁੱਧਤਾ ਤੋਂ ਸ਼ੁੱਧ ਕੀਤਾ ਜਾ ਸਕੇ। ਉਸ ਤੋਂ ਬਾਅਦ, ਜਾਜਕ ਹੋਮ ਦੀ ਭੇਟ ਨੂੰ ਵੱਢ ਦੇਵੇ,

Leviticus 14:19 (UKJV) And the priest shall offer the sin offering, and make an atonement for him that is to be cleansed from his uncleanness; and afterward he shall kill the burnt offering:

17ਜਾਜਕ ਨੂੰ ਆਪਣੀ ਹਥੇਲੀ ਵਿੱਚ ਬਚੇ ਹੋਏ ਤੇਲ ਵਿੱਚੋਂ ਕੁਝ ਨੂੰ ਸ਼ੁੱਧ ਕੀਤੇ ਜਾਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਹਨਾਂ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ।

18ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਾਹਵੇਹ ਦੇ ਅੱਗੇ ਪ੍ਰਾਸਚਿਤ ਕਰੇ।

19“ਫਿਰ ਜਾਜਕ ਪਾਪ ਦੀ ਭੇਟ ਦੀ ਬਲੀ ਚੜ੍ਹਾਵੇ ਅਤੇ ਪ੍ਰਾਸਚਿਤ ਕਰੇ ਤਾਂ ਜੋ ਉਸ ਵਿਅਕਤੀ ਨੂੰ ਉਹਨਾਂ ਦੀ ਅਸ਼ੁੱਧਤਾ ਤੋਂ ਸ਼ੁੱਧ ਕੀਤਾ ਜਾ ਸਕੇ। ਉਸ ਤੋਂ ਬਾਅਦ, ਜਾਜਕ ਹੋਮ ਦੀ ਭੇਟ ਨੂੰ ਵੱਢ ਦੇਵੇ,

20ਅਤੇ ਜਾਜਕ ਜਗਵੇਦੀ ਉੱਤੇ ਹੋਮ ਬਲੀ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਵੇ ਅਤੇ ਉਹਨਾਂ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਣਗੇ।

21“ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.