ਲੇਵਿਆਂ 14

ਅਤੇ ਜਾਜਕ ਜਗਵੇਦੀ ਉੱਤੇ ਹੋਮ ਬਲੀ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਵੇ ਅਤੇ ਉਹਨਾਂ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਣਗੇ।

Leviticus 14:20 (UKJV) And the priest shall offer the burnt offering and the food offering upon the altar: and the priest shall make an atonement for him, and he shall be clean.

18ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਾਹਵੇਹ ਦੇ ਅੱਗੇ ਪ੍ਰਾਸਚਿਤ ਕਰੇ।

19“ਫਿਰ ਜਾਜਕ ਪਾਪ ਦੀ ਭੇਟ ਦੀ ਬਲੀ ਚੜ੍ਹਾਵੇ ਅਤੇ ਪ੍ਰਾਸਚਿਤ ਕਰੇ ਤਾਂ ਜੋ ਉਸ ਵਿਅਕਤੀ ਨੂੰ ਉਹਨਾਂ ਦੀ ਅਸ਼ੁੱਧਤਾ ਤੋਂ ਸ਼ੁੱਧ ਕੀਤਾ ਜਾ ਸਕੇ। ਉਸ ਤੋਂ ਬਾਅਦ, ਜਾਜਕ ਹੋਮ ਦੀ ਭੇਟ ਨੂੰ ਵੱਢ ਦੇਵੇ,

20ਅਤੇ ਜਾਜਕ ਜਗਵੇਦੀ ਉੱਤੇ ਹੋਮ ਬਲੀ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਵੇ ਅਤੇ ਉਹਨਾਂ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਣਗੇ।

21“ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,

22ਅਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਇੱਕ ਪਾਪ ਦੀ ਭੇਟ ਲਈ ਅਤੇ ਇੱਕ ਹੋਮ ਦੀ ਭੇਟ ਲਈ; ਉਸਨੂੰ ਇਨ੍ਹਾਂ ਵਿੱਚੋਂ ਜੋ ਵੀ ਦੇ ਸਕਦਾ ਹੈ, ਉਹ ਲੈ ਲੈਣਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.