ਲੇਵਿਆਂ 14

“ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,

Leviticus 14:21 (UKJV) And if he be poor, and cannot get so much; then he shall take one lamb for a trespass offering to be waved, to make an atonement for him, and one tenth deal of fine flour mingled with oil for a food offering, and a log of oil;

19“ਫਿਰ ਜਾਜਕ ਪਾਪ ਦੀ ਭੇਟ ਦੀ ਬਲੀ ਚੜ੍ਹਾਵੇ ਅਤੇ ਪ੍ਰਾਸਚਿਤ ਕਰੇ ਤਾਂ ਜੋ ਉਸ ਵਿਅਕਤੀ ਨੂੰ ਉਹਨਾਂ ਦੀ ਅਸ਼ੁੱਧਤਾ ਤੋਂ ਸ਼ੁੱਧ ਕੀਤਾ ਜਾ ਸਕੇ। ਉਸ ਤੋਂ ਬਾਅਦ, ਜਾਜਕ ਹੋਮ ਦੀ ਭੇਟ ਨੂੰ ਵੱਢ ਦੇਵੇ,

20ਅਤੇ ਜਾਜਕ ਜਗਵੇਦੀ ਉੱਤੇ ਹੋਮ ਬਲੀ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਵੇ ਅਤੇ ਉਹਨਾਂ ਲਈ ਪ੍ਰਾਸਚਿਤ ਕਰੇ ਤਾਂ ਉਹ ਸ਼ੁੱਧ ਹੋ ਜਾਣਗੇ।

21“ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,

22ਅਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਇੱਕ ਪਾਪ ਦੀ ਭੇਟ ਲਈ ਅਤੇ ਇੱਕ ਹੋਮ ਦੀ ਭੇਟ ਲਈ; ਉਸਨੂੰ ਇਨ੍ਹਾਂ ਵਿੱਚੋਂ ਜੋ ਵੀ ਦੇ ਸਕਦਾ ਹੈ, ਉਹ ਲੈ ਲੈਣਾ ਚਾਹੀਦਾ ਹੈ।

23“ਅੱਠਵੇਂ ਦਿਨ ਉਹਨਾਂ ਨੂੰ ਆਪਣੀ ਸ਼ੁੱਧਤਾ ਲਈ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ, ਯਾਹਵੇਹ ਦੇ ਅੱਗੇ ਲਿਆਉਣਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.