21“ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,
22ਅਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਇੱਕ ਪਾਪ ਦੀ ਭੇਟ ਲਈ ਅਤੇ ਇੱਕ ਹੋਮ ਦੀ ਭੇਟ ਲਈ; ਉਸਨੂੰ ਇਨ੍ਹਾਂ ਵਿੱਚੋਂ ਜੋ ਵੀ ਦੇ ਸਕਦਾ ਹੈ, ਉਹ ਲੈ ਲੈਣਾ ਚਾਹੀਦਾ ਹੈ।
23“ਅੱਠਵੇਂ ਦਿਨ ਉਹਨਾਂ ਨੂੰ ਆਪਣੀ ਸ਼ੁੱਧਤਾ ਲਈ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ, ਯਾਹਵੇਹ ਦੇ ਅੱਗੇ ਲਿਆਉਣਾ ਚਾਹੀਦਾ ਹੈ।
24ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਾਹਵੇਹ ਦੇ ਅੱਗੇ ਹਿਲਾਵੇ।
25ਜਾਜਕ ਦੋਸ਼ ਦੀ ਭੇਟ ਲਈ ਲੇਲੇ ਨੂੰ ਵੱਢੇ ਅਤੇ ਉਸ ਦੇ ਲਹੂ ਵਿੱਚੋਂ ਕੁਝ ਲੈ ਕੇ ਸ਼ੁੱਧ ਕੀਤੇ ਜਾਣ ਵਾਲੇ ਦੇ ਸੱਜੇ ਕੰਨ ਦੀ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਹਨਾਂ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਗਾਵੇ।