33ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ,
34“ਜਦੋਂ ਤੁਸੀਂ ਕਨਾਨ ਦੇਸ਼ ਵਿੱਚ ਦਾਖਲ ਹੋਵੋਂਗੇ, ਜੋ ਮੈਂ ਤੁਹਾਨੂੰ ਤੁਹਾਡੀ ਮਲਕੀਅਤ ਵਜੋਂ ਦੇ ਰਿਹਾ ਹਾਂ, ਤਾਂ ਜੇਕਰ ਮੈਂ ਉਸ ਦੇਸ਼ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,
35ਘਰ ਦਾ ਮਾਲਕ ਜਾਜਕ ਨੂੰ ਜਾ ਕੇ ਦੱਸੇ, ‘ਮੈਨੂੰ ਅਜਿਹਾ ਲਗਦਾ ਹੈ ਕਿ ਮੇਰੇ ਘਰ ਵਿੱਚ ਕੋਈ ਰੋਗ ਹੈ।’
36ਤਦ ਜਾਜਕ ਉਸ ਘਰ ਦੀ ਜਾਂਚ ਕਰਨ ਤੋਂ ਪਹਿਲਾ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਅੰਦਰ ਜਾ ਕੇ ਘਰ ਦੀ ਜਾਂਚ ਕਰੇ।
37ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ।