ਲੇਵਿਆਂ 14

ਤਦ ਜਾਜਕ ਉਸ ਘਰ ਦੀ ਜਾਂਚ ਕਰਨ ਤੋਂ ਪਹਿਲਾ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਅੰਦਰ ਜਾ ਕੇ ਘਰ ਦੀ ਜਾਂਚ ਕਰੇ।

Leviticus 14:36 (UKJV) Then the priest shall command that they empty the house, before the priest go into it to see the plague, that all that is in the house be not made unclean: and afterward the priest shall go in to see the house:

34“ਜਦੋਂ ਤੁਸੀਂ ਕਨਾਨ ਦੇਸ਼ ਵਿੱਚ ਦਾਖਲ ਹੋਵੋਂਗੇ, ਜੋ ਮੈਂ ਤੁਹਾਨੂੰ ਤੁਹਾਡੀ ਮਲਕੀਅਤ ਵਜੋਂ ਦੇ ਰਿਹਾ ਹਾਂ, ਤਾਂ ਜੇਕਰ ਮੈਂ ਉਸ ਦੇਸ਼ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,

35ਘਰ ਦਾ ਮਾਲਕ ਜਾਜਕ ਨੂੰ ਜਾ ਕੇ ਦੱਸੇ, ‘ਮੈਨੂੰ ਅਜਿਹਾ ਲਗਦਾ ਹੈ ਕਿ ਮੇਰੇ ਘਰ ਵਿੱਚ ਕੋਈ ਰੋਗ ਹੈ।’

36ਤਦ ਜਾਜਕ ਉਸ ਘਰ ਦੀ ਜਾਂਚ ਕਰਨ ਤੋਂ ਪਹਿਲਾ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਅੰਦਰ ਜਾ ਕੇ ਘਰ ਦੀ ਜਾਂਚ ਕਰੇ।

37ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ।

38ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਉਸ ਘਰ ਨੂੰ ਸੱਤ ਦਿਨਾਂ ਲਈ ਬੰਦ ਕਰ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.