36ਤਦ ਜਾਜਕ ਉਸ ਘਰ ਦੀ ਜਾਂਚ ਕਰਨ ਤੋਂ ਪਹਿਲਾ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਅੰਦਰ ਜਾ ਕੇ ਘਰ ਦੀ ਜਾਂਚ ਕਰੇ।
37ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ।
38ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਉਸ ਘਰ ਨੂੰ ਸੱਤ ਦਿਨਾਂ ਲਈ ਬੰਦ ਕਰ ਦੇਵੇ।
39ਸੱਤਵੇਂ ਦਿਨ ਜਾਜਕ ਘਰ ਦੀ ਜਾਂਚ ਕਰਨ ਲਈ ਵਾਪਸ ਆਵੇਗਾ ਅਤੇ ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਫੈਲ ਗਿਆ ਹੋਵੇ,
40ਜਾਜਕ ਹੁਕਮ ਦੇਵੇ ਕਿ ਉਹ ਉਹਨਾਂ ਪੱਥਰਾਂ ਨੂੰ ਜਿਨ੍ਹਾਂ ਵਿੱਚ ਰੋਗ ਹੈ ਪਾੜ ਕੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਸੁੱਟ ਦਿੱਤਾ ਜਾਵੇ।