39ਸੱਤਵੇਂ ਦਿਨ ਜਾਜਕ ਘਰ ਦੀ ਜਾਂਚ ਕਰਨ ਲਈ ਵਾਪਸ ਆਵੇਗਾ ਅਤੇ ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਫੈਲ ਗਿਆ ਹੋਵੇ,
40ਜਾਜਕ ਹੁਕਮ ਦੇਵੇ ਕਿ ਉਹ ਉਹਨਾਂ ਪੱਥਰਾਂ ਨੂੰ ਜਿਨ੍ਹਾਂ ਵਿੱਚ ਰੋਗ ਹੈ ਪਾੜ ਕੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਸੁੱਟ ਦਿੱਤਾ ਜਾਵੇ।
41ਉਸ ਨੂੰ ਘਰ ਦੀਆਂ ਸਾਰੀਆਂ ਅੰਦਰਲੀਆਂ ਕੰਧਾਂ ਨੂੰ ਖੁਰਚਿਆ ਜਾਵੇ ਅਤੇ ਉਹ ਮਿੱਟੀ ਜੋ ਛਿੱਲੀ ਗਈ ਹੈ, ਉਸ ਨੂੰ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਜਗ੍ਹਾ ਵਿੱਚ ਸੁੱਟ ਦਿੱਤਾ ਜਾਵੇ।
42ਉਹ ਦੂਸਰੇ ਪੱਥਰ ਲੈ ਕੇ ਉਹਨਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾਂ ਲੈ ਕੇ ਘਰ ਨੂੰ ਲਿੱਪੇ।
43“ਜੇ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਦੁਬਾਰਾ ਘਰ ਵਿੱਚ ਦਿਖਾਈ ਦੇਵੇ,