3ਜਾਜਕ ਡੇਰੇ ਤੋਂ ਬਾਹਰ ਜਾਵੇ ਅਤੇ ਉਹਨਾਂ ਦੀ ਜਾਂਚ ਕਰੇ। ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,
4ਤਾਂ ਜਾਜਕ ਉਸਨੂੰ ਜੋ ਚੰਗਾ ਹੋ ਗਿਆ ਹੋਵੇ ਹੁਕਮ ਦੇਵੇ ਕਿ ਦੋ ਜੀਵਤ ਸ਼ੁੱਧ ਪੰਛੀ ਅਤੇ ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫਾ ਲਿਆਵੇ।
5ਤਦ ਜਾਜਕ ਕਿਸੇ ਪੰਛੀਆਂ ਵਿੱਚੋਂ ਇੱਕ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦਾ ਹੁਕਮ ਦੇਵੇ।
6ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵਗਦੇ ਪਾਣੀ ਉੱਤੇ ਵੱਢਿਆ ਗਿਆ ਸੀ।
7ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।