4ਤਾਂ ਜਾਜਕ ਉਸਨੂੰ ਜੋ ਚੰਗਾ ਹੋ ਗਿਆ ਹੋਵੇ ਹੁਕਮ ਦੇਵੇ ਕਿ ਦੋ ਜੀਵਤ ਸ਼ੁੱਧ ਪੰਛੀ ਅਤੇ ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫਾ ਲਿਆਵੇ।
5ਤਦ ਜਾਜਕ ਕਿਸੇ ਪੰਛੀਆਂ ਵਿੱਚੋਂ ਇੱਕ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦਾ ਹੁਕਮ ਦੇਵੇ।
6ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵਗਦੇ ਪਾਣੀ ਉੱਤੇ ਵੱਢਿਆ ਗਿਆ ਸੀ।
7ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।
8“ਸ਼ੁੱਧ ਕੀਤੇ ਜਾਣ ਵਾਲੇ ਵਿਅਕਤੀ ਆਪਣੇ ਕੱਪੜੇ ਧੋਣ, ਆਪਣੇ ਸਾਰੇ ਵਾਲ ਕਟਵਾਉਣ ਅਤੇ ਪਾਣੀ ਨਾਲ ਨਹਾਉਣ ਤਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਣਗੇ। ਇਸ ਤੋਂ ਬਾਅਦ ਉਹ ਡੇਰੇ ਵਿੱਚ ਆ ਸਕਦੇ ਹਨ, ਪਰ ਉਹ ਸੱਤ ਦਿਨਾਂ ਤੱਕ ਆਪਣੇ ਤੰਬੂ ਤੋਂ ਬਾਹਰ ਰੱਖਣ।