ਲੇਵਿਆਂ 14

ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।

Leviticus 14:7 (UKJV) And he shall sprinkle upon him that is to be cleansed from the leprosy seven times, and shall pronounce him clean, and shall let the living bird loose into the open field.

5ਤਦ ਜਾਜਕ ਕਿਸੇ ਪੰਛੀਆਂ ਵਿੱਚੋਂ ਇੱਕ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦਾ ਹੁਕਮ ਦੇਵੇ।

6ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵਗਦੇ ਪਾਣੀ ਉੱਤੇ ਵੱਢਿਆ ਗਿਆ ਸੀ।

7ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।

8“ਸ਼ੁੱਧ ਕੀਤੇ ਜਾਣ ਵਾਲੇ ਵਿਅਕਤੀ ਆਪਣੇ ਕੱਪੜੇ ਧੋਣ, ਆਪਣੇ ਸਾਰੇ ਵਾਲ ਕਟਵਾਉਣ ਅਤੇ ਪਾਣੀ ਨਾਲ ਨਹਾਉਣ ਤਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਣਗੇ। ਇਸ ਤੋਂ ਬਾਅਦ ਉਹ ਡੇਰੇ ਵਿੱਚ ਆ ਸਕਦੇ ਹਨ, ਪਰ ਉਹ ਸੱਤ ਦਿਨਾਂ ਤੱਕ ਆਪਣੇ ਤੰਬੂ ਤੋਂ ਬਾਹਰ ਰੱਖਣ।

9ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ, ਆਪਣੇ ਭਰਵੱਟੇ ਅਤੇ ਬਾਕੀ ਦੇ ਵਾਲ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਣ ਅਤੇ ਪਾਣੀ ਨਾਲ ਨਹਾਉਣ, ਤਦ ਉਹ ਸ਼ੁੱਧ ਹੋ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.