ਲੇਵਿਆਂ 14

“ਸ਼ੁੱਧ ਕੀਤੇ ਜਾਣ ਵਾਲੇ ਵਿਅਕਤੀ ਆਪਣੇ ਕੱਪੜੇ ਧੋਣ, ਆਪਣੇ ਸਾਰੇ ਵਾਲ ਕਟਵਾਉਣ ਅਤੇ ਪਾਣੀ ਨਾਲ ਨਹਾਉਣ ਤਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਣਗੇ। ਇਸ ਤੋਂ ਬਾਅਦ ਉਹ ਡੇਰੇ ਵਿੱਚ ਆ ਸਕਦੇ ਹਨ, ਪਰ ਉਹ ਸੱਤ ਦਿਨਾਂ ਤੱਕ ਆਪਣੇ ਤੰਬੂ ਤੋਂ ਬਾਹਰ ਰੱਖਣ।

Leviticus 14:8 (UKJV) And he that is to be cleansed shall wash his clothes, and shave off all his hair, and wash himself in water, that he may be clean: and after that he shall come into the camp, and shall tarry abroad out of his tent seven days.

6ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵਗਦੇ ਪਾਣੀ ਉੱਤੇ ਵੱਢਿਆ ਗਿਆ ਸੀ।

7ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।

8“ਸ਼ੁੱਧ ਕੀਤੇ ਜਾਣ ਵਾਲੇ ਵਿਅਕਤੀ ਆਪਣੇ ਕੱਪੜੇ ਧੋਣ, ਆਪਣੇ ਸਾਰੇ ਵਾਲ ਕਟਵਾਉਣ ਅਤੇ ਪਾਣੀ ਨਾਲ ਨਹਾਉਣ ਤਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਣਗੇ। ਇਸ ਤੋਂ ਬਾਅਦ ਉਹ ਡੇਰੇ ਵਿੱਚ ਆ ਸਕਦੇ ਹਨ, ਪਰ ਉਹ ਸੱਤ ਦਿਨਾਂ ਤੱਕ ਆਪਣੇ ਤੰਬੂ ਤੋਂ ਬਾਹਰ ਰੱਖਣ।

9ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ, ਆਪਣੇ ਭਰਵੱਟੇ ਅਤੇ ਬਾਕੀ ਦੇ ਵਾਲ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਣ ਅਤੇ ਪਾਣੀ ਨਾਲ ਨਹਾਉਣ, ਤਦ ਉਹ ਸ਼ੁੱਧ ਹੋ ਜਾਣਗੇ।

10“ਅੱਠਵੇਂ ਦਿਨ ਉਹ ਦੋ ਲੇਲੇ ਅਤੇ ਇੱਕ ਸਾਲ ਦੀ ਲੇਲੀ ਲਿਆਉਣ, ਹਰ ਇੱਕ ਦੋਸ਼ ਰਹਿਤ ਹੋਵੇ, ਅਤੇ ਅਨਾਜ ਦੀ ਭੇਟ ਲਈ ਜ਼ੈਤੂਨ ਦੇ ਤੇਲ ਵਿੱਚ ਮਿਲਾਏ ਗਏ ਉੱਤਮ ਆਟੇ ਦੇ ਤਿੰਨ-ਦਸਵੇਂ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.