ਲੇਵਿਆਂ 15

“ ‘ਜਿਹੜਾ ਆਦਮੀ ਜਿਸਨੂੰ ਪ੍ਰਮੇਹ ਹੈ, ਉਹ ਆਪਣੇ ਹੱਥਾਂ ਨੂੰ ਪਾਣੀ ਨਾਲ ਧੋਤੇ ਬਿਨਾਂ ਛੂਹ ਲਵੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Leviticus 15:11 (UKJV) And whomsoever he touches that has the issue, and has not rinsed his hands in water, he shall wash his clothes, and bathe himself in water, and be unclean until the even.

9“ ‘ਸਵਾਰੀ ਵੇਲੇ ਆਦਮੀ ਜਿਸ ਚੀਜ਼ ਉੱਤੇ ਬੈਠਦਾ ਹੈ, ਉਹ ਹਰ ਚੀਜ਼ ਅਸ਼ੁੱਧ ਹੋਵੇਗੀ।

10ਅਤੇ ਜੇਕਰ ਕੋਈ ਵਿਅਕਤੀ ਉਸਦੇ ਅਧੀਨ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਜੋ ਕੋਈ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

11“ ‘ਜਿਹੜਾ ਆਦਮੀ ਜਿਸਨੂੰ ਪ੍ਰਮੇਹ ਹੈ, ਉਹ ਆਪਣੇ ਹੱਥਾਂ ਨੂੰ ਪਾਣੀ ਨਾਲ ਧੋਤੇ ਬਿਨਾਂ ਛੂਹ ਲਵੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

12“ ‘ਇੱਕ ਮਿੱਟੀ ਦਾ ਘੜਾ ਜਿਸਨੂੰ ਆਦਮੀ ਛੂਹਦਾ ਹੈ ਤੋੜਿਆ ਜਾਣਾ ਚਾਹੀਦਾ ਹੈ ਅਤੇ ਲੱਕੜ ਦੀ ਕਿਸੇ ਵੀ ਵਸਤੂ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ।

13“ ‘ਜਦੋਂ ਇੱਕ ਆਦਮੀ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਂਦਾ ਹੈ, ਤਾਂ ਉਸਨੂੰ ਆਪਣੀ ਰਸਮੀ ਸ਼ੁੱਧਤਾ ਲਈ ਸੱਤ ਦਿਨਾਂ ਦੀ ਗਿਣਤੀ ਕਰਨੀ ਚਾਹੀਦੀ ਹੈ ਅਤੇ ਉਸਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਤਾਜ਼ੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ, ਤਾਂ ਉਹ ਸ਼ੁੱਧ ਹੋ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.