ਲੇਵਿਆਂ 15

ਅੱਠਵੇਂ ਦਿਨ ਉਸਨੂੰ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਦੇ ਬੱਚੇ ਲੈ ਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਯਾਹਵੇਹ ਦੇ ਅੱਗੇ ਆਉਣਾ ਚਾਹੀਦਾ ਹੈ ਅਤੇ ਜਾਜਕ ਨੂੰ ਦੇਣਾ ਚਾਹੀਦਾ ਹੈ।

Leviticus 15:14 (UKJV) And on the eighth day he shall take to him two turtledoves, or two young pigeons, and come before the LORD unto the door of the tabernacle of the congregation, and give them unto the priest:

12“ ‘ਇੱਕ ਮਿੱਟੀ ਦਾ ਘੜਾ ਜਿਸਨੂੰ ਆਦਮੀ ਛੂਹਦਾ ਹੈ ਤੋੜਿਆ ਜਾਣਾ ਚਾਹੀਦਾ ਹੈ ਅਤੇ ਲੱਕੜ ਦੀ ਕਿਸੇ ਵੀ ਵਸਤੂ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ।

13“ ‘ਜਦੋਂ ਇੱਕ ਆਦਮੀ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਂਦਾ ਹੈ, ਤਾਂ ਉਸਨੂੰ ਆਪਣੀ ਰਸਮੀ ਸ਼ੁੱਧਤਾ ਲਈ ਸੱਤ ਦਿਨਾਂ ਦੀ ਗਿਣਤੀ ਕਰਨੀ ਚਾਹੀਦੀ ਹੈ ਅਤੇ ਉਸਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਤਾਜ਼ੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ, ਤਾਂ ਉਹ ਸ਼ੁੱਧ ਹੋ ਜਾਵੇਗਾ।

14ਅੱਠਵੇਂ ਦਿਨ ਉਸਨੂੰ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਦੇ ਬੱਚੇ ਲੈ ਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਯਾਹਵੇਹ ਦੇ ਅੱਗੇ ਆਉਣਾ ਚਾਹੀਦਾ ਹੈ ਅਤੇ ਜਾਜਕ ਨੂੰ ਦੇਣਾ ਚਾਹੀਦਾ ਹੈ।

15ਜਾਜਕ ਨੂੰ ਉਹਨਾਂ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ, ਇੱਕ ਨੂੰ ਪਾਪ ਦੀ ਭੇਟ ਲਈ ਅਤੇ ਦੂਜਾ ਹੋਮ ਦੀ ਭੇਟ ਲਈ। ਇਸ ਤਰ੍ਹਾਂ ਉਹ ਆਪਣੇ ਪ੍ਰਮੇਹ ਦੇ ਕਾਰਨ ਉਸ ਆਦਮੀ ਲਈ ਯਾਹਵੇਹ ਦੇ ਅੱਗੇ ਪ੍ਰਾਸਚਿਤ ਕਰੇਗਾ।

16“ ‘ਜਦੋਂ ਕਿਸੇ ਮਨੁੱਖ ਦਾ ਵੀਰਜ ਨਿਕਲਦਾ ਹੈ, ਤਾਂ ਉਸਨੂੰ ਆਪਣੇ ਸਾਰੇ ਸਰੀਰ ਨੂੰ ਪਾਣੀ ਨਾਲ ਨਹਾਉਣਾ ਚਾਹੀਦਾ ਹੈ, ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.