14ਅੱਠਵੇਂ ਦਿਨ ਉਸਨੂੰ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਦੇ ਬੱਚੇ ਲੈ ਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਯਾਹਵੇਹ ਦੇ ਅੱਗੇ ਆਉਣਾ ਚਾਹੀਦਾ ਹੈ ਅਤੇ ਜਾਜਕ ਨੂੰ ਦੇਣਾ ਚਾਹੀਦਾ ਹੈ।
15ਜਾਜਕ ਨੂੰ ਉਹਨਾਂ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ, ਇੱਕ ਨੂੰ ਪਾਪ ਦੀ ਭੇਟ ਲਈ ਅਤੇ ਦੂਜਾ ਹੋਮ ਦੀ ਭੇਟ ਲਈ। ਇਸ ਤਰ੍ਹਾਂ ਉਹ ਆਪਣੇ ਪ੍ਰਮੇਹ ਦੇ ਕਾਰਨ ਉਸ ਆਦਮੀ ਲਈ ਯਾਹਵੇਹ ਦੇ ਅੱਗੇ ਪ੍ਰਾਸਚਿਤ ਕਰੇਗਾ।
16“ ‘ਜਦੋਂ ਕਿਸੇ ਮਨੁੱਖ ਦਾ ਵੀਰਜ ਨਿਕਲਦਾ ਹੈ, ਤਾਂ ਉਸਨੂੰ ਆਪਣੇ ਸਾਰੇ ਸਰੀਰ ਨੂੰ ਪਾਣੀ ਨਾਲ ਨਹਾਉਣਾ ਚਾਹੀਦਾ ਹੈ, ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।
17ਜਿਸ ਕੱਪੜੇ ਜਾਂ ਚਮੜੇ ਉੱਤੇ ਵੀਰਜ ਹੋਵੇ, ਉਸ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।
18ਜਦੋਂ ਕੋਈ ਆਦਮੀ ਕਿਸੇ ਔਰਤ ਨਾਲ ਜਿਨਸੀ ਸੰਬੰਧ ਰੱਖਦਾ ਹੈ ਅਤੇ ਉਸ ਵਿੱਚੋਂ ਵੀਰਜ ਨਿਕਲਦਾ ਹੈ, ਤਾਂ ਦੋਹਾਂ ਨੂੰ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।