21ਜੋ ਕੋਈ ਵੀ ਉਸਦੇ ਬਿਸਤਰੇ ਨੂੰ ਛੂਹਦਾ ਹੈ, ਉਹ ਅਸ਼ੁੱਧ ਹੋਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।
22ਜੇਕਰ ਕੋਈ ਵਿਅਕਤੀ ਕਿਸੇ ਵੀ ਚੀਜ਼ ਨੂੰ ਛੂੰਹਦਾ ਹੈ ਜਿਸ ਤੇ ਉਹ ਬੈਠਦੀ ਹੈ, ਉਹ ਅਸ਼ੁੱਧ ਹੋ ਜਾਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।
23ਭਾਵੇਂ ਉਹ ਬਿਸਤਰਾ ਹੋਵੇ ਜਾਂ ਕੋਈ ਚੀਜ਼ ਜਿਸ ਉੱਤੇ ਉਹ ਬੈਠੀ ਸੀ, ਜਦੋਂ ਕੋਈ ਉਸਨੂੰ ਛੂਹ ਲਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।
24“ ‘ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਬਿਸਤਰੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।
25“ ‘ਜਦੋਂ ਕਿਸੇ ਔਰਤ ਨੂੰ ਮਾਹਵਾਰੀ ਤੋਂ ਇਲਾਵਾ ਕਿਸੇ ਹੋਰ ਸਮੇਂ ਵਿੱਚ ਕਈ ਦਿਨਾਂ ਤੱਕ ਖੂਨ ਆਉਂਦਾ ਹੈ ਜਾਂ ਮਾਹਵਾਰੀ ਤੋਂ ਬਾਅਦ ਵੀ ਖੂਨ ਨਿਕਲਦਾ ਹੈ, ਤਾਂ ਉਹ ਉਸ ਸਮੇਂ ਤੱਕ ਅਸ਼ੁੱਧ ਰਹੇਗੀ ਜਿੰਨਾ ਚਿਰ ਉਸ ਨੂੰ ਮਾਹਵਾਰੀ ਦੇ ਦਿਨਾਂ ਵਿੱਚ ਖੂਨ ਆਉਂਦਾ ਹੈ।