ਲੇਵਿਆਂ 15

“ ‘ਜਦੋਂ ਕਿਸੇ ਔਰਤ ਨੂੰ ਮਾਹਵਾਰੀ ਤੋਂ ਇਲਾਵਾ ਕਿਸੇ ਹੋਰ ਸਮੇਂ ਵਿੱਚ ਕਈ ਦਿਨਾਂ ਤੱਕ ਖੂਨ ਆਉਂਦਾ ਹੈ ਜਾਂ ਮਾਹਵਾਰੀ ਤੋਂ ਬਾਅਦ ਵੀ ਖੂਨ ਨਿਕਲਦਾ ਹੈ, ਤਾਂ ਉਹ ਉਸ ਸਮੇਂ ਤੱਕ ਅਸ਼ੁੱਧ ਰਹੇਗੀ ਜਿੰਨਾ ਚਿਰ ਉਸ ਨੂੰ ਮਾਹਵਾਰੀ ਦੇ ਦਿਨਾਂ ਵਿੱਚ ਖੂਨ ਆਉਂਦਾ ਹੈ।

Leviticus 15:25 (UKJV) And if a woman have an issue of her blood many days out of the time of her separation, or if it run beyond the time of her separation; all the days of the issue of her uncleanness shall be as the days of her separation: she shall be unclean.

23ਭਾਵੇਂ ਉਹ ਬਿਸਤਰਾ ਹੋਵੇ ਜਾਂ ਕੋਈ ਚੀਜ਼ ਜਿਸ ਉੱਤੇ ਉਹ ਬੈਠੀ ਸੀ, ਜਦੋਂ ਕੋਈ ਉਸਨੂੰ ਛੂਹ ਲਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।

24“ ‘ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਬਿਸਤਰੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।

25“ ‘ਜਦੋਂ ਕਿਸੇ ਔਰਤ ਨੂੰ ਮਾਹਵਾਰੀ ਤੋਂ ਇਲਾਵਾ ਕਿਸੇ ਹੋਰ ਸਮੇਂ ਵਿੱਚ ਕਈ ਦਿਨਾਂ ਤੱਕ ਖੂਨ ਆਉਂਦਾ ਹੈ ਜਾਂ ਮਾਹਵਾਰੀ ਤੋਂ ਬਾਅਦ ਵੀ ਖੂਨ ਨਿਕਲਦਾ ਹੈ, ਤਾਂ ਉਹ ਉਸ ਸਮੇਂ ਤੱਕ ਅਸ਼ੁੱਧ ਰਹੇਗੀ ਜਿੰਨਾ ਚਿਰ ਉਸ ਨੂੰ ਮਾਹਵਾਰੀ ਦੇ ਦਿਨਾਂ ਵਿੱਚ ਖੂਨ ਆਉਂਦਾ ਹੈ।

26ਕੋਈ ਵੀ ਬਿਸਤਰਾ ਜਿਸ ਤੇ ਉਹ ਲੇਟਦੀ ਹੈ, ਜਦੋਂ ਤੱਕ ਕਿ ਉਸ ਦਾ ਪ੍ਰਮੇਹ ਜਾਰੀ ਰਹਿੰਦਾ ਹੈ, ਅਸ਼ੁੱਧ ਹੋਵੇਗਾ ਜਿਵੇਂ ਕਿ ਉਸ ਦੇ ਮਾਸਿਕ ਮਾਹਵਾਰੀ ਦੌਰਾਨ ਉਸ ਦਾ ਬਿਸਤਰਾ ਅਤੇ ਜਿੱਥੇ ਵੀ ਉਹ ਬੈਠਦੀ ਹੈ, ਉਹ ਅਸ਼ੁੱਧ ਹੋਵੇਗੀ ਜਿਵੇਂ ਕਿ ਉਸ ਦੀ ਮਾਹਵਾਰੀ ਦੇ ਦੌਰਾਨ।

27ਕੋਈ ਵੀ ਜੋ ਉਹਨਾਂ ਨੂੰ ਛੂੰਹਦਾ ਹੈ ਉਹ ਅਸ਼ੁੱਧ ਹੋ ਜਾਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.