ਲੇਵਿਆਂ 15

“ ‘ਜਦੋਂ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਂਦੀ ਹੈ, ਤਾਂ ਉਸ ਨੂੰ ਸੱਤ ਦਿਨਾਂ ਦੀ ਗਿਣਤੀ ਕਰਨੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਵੇਗੀ।

Leviticus 15:28 (UKJV) But if she be cleansed of her issue, then she shall number to herself seven days, and after that she shall be clean.

26ਕੋਈ ਵੀ ਬਿਸਤਰਾ ਜਿਸ ਤੇ ਉਹ ਲੇਟਦੀ ਹੈ, ਜਦੋਂ ਤੱਕ ਕਿ ਉਸ ਦਾ ਪ੍ਰਮੇਹ ਜਾਰੀ ਰਹਿੰਦਾ ਹੈ, ਅਸ਼ੁੱਧ ਹੋਵੇਗਾ ਜਿਵੇਂ ਕਿ ਉਸ ਦੇ ਮਾਸਿਕ ਮਾਹਵਾਰੀ ਦੌਰਾਨ ਉਸ ਦਾ ਬਿਸਤਰਾ ਅਤੇ ਜਿੱਥੇ ਵੀ ਉਹ ਬੈਠਦੀ ਹੈ, ਉਹ ਅਸ਼ੁੱਧ ਹੋਵੇਗੀ ਜਿਵੇਂ ਕਿ ਉਸ ਦੀ ਮਾਹਵਾਰੀ ਦੇ ਦੌਰਾਨ।

27ਕੋਈ ਵੀ ਜੋ ਉਹਨਾਂ ਨੂੰ ਛੂੰਹਦਾ ਹੈ ਉਹ ਅਸ਼ੁੱਧ ਹੋ ਜਾਵੇਗਾ। ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹਿਣਗੇ।

28“ ‘ਜਦੋਂ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਂਦੀ ਹੈ, ਤਾਂ ਉਸ ਨੂੰ ਸੱਤ ਦਿਨਾਂ ਦੀ ਗਿਣਤੀ ਕਰਨੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਉਹ ਰਸਮੀ ਤੌਰ ਤੇ ਸ਼ੁੱਧ ਹੋ ਜਾਵੇਗੀ।

29ਅੱਠਵੇਂ ਦਿਨ ਉਸਨੂੰ ਦੋ ਘੁੱਗੀਆਂ ਜਾਂ ਦੋ ਕਬੂਤਰਾਂ ਨੂੰ ਲੈ ਕੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਕੋਲ ਲਿਆਉਣਾ ਚਾਹੀਦਾ ਹੈ।

30ਜਾਜਕ ਨੂੰ ਇੱਕ ਪਾਪ ਦੀ ਭੇਟ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾਉਣਾ ਹੈ। ਇਸ ਤਰ੍ਹਾਂ ਉਹ ਉਸ ਦੇ ਨਿਕਾਸ ਦੀ ਅਸ਼ੁੱਧਤਾ ਲਈ ਯਾਹਵੇਹ ਦੇ ਅੱਗੇ ਉਸ ਲਈ ਪ੍ਰਾਸਚਿਤ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.